
ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਜਿਲੇ ਅੰਦਰਲੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕ ਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ।ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰਾਂ , ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ ਵੱਲੋਂ ਏਐਨਸੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ । ਜਿਲਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਸਿੰਘ ਦੀ ਅਗਵਾਈ ਹੇਠ ਲਗਾਏ ਲਗਾਏ ਇਸ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੇ ਕਿਹਾ ਕਿ ਇੱਕ ਸਿਹਤਮੰਦ ਔਰਤ ਹੀ ਸਿਹਤਮੰਦ ਬੱਚੇ ਨੂੰ ਜਨਮ ਦੇ ਸਕਦੀ ਹੈ ਇਸ ਲਈ ਗਰਭਵਤੀ ਔਰਤਾਂ ਦਾ ਗਰਭ ਅਵਸਥਾ ਦੌਰਾਨ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦਾ ਮੁੱਖ ਮਕਸਦ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਤੇ ਉਚਿਤ ਜਨਮ ਯੋਜਨਾ ਤਿਆਰ ਕਰਨਾ ਹੈ । ਜ਼ਿਲਾ ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ ਕੇਡੀ ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੈਡੀਕਲ ਜਾਂਚ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚਆਈਵੀ ਟੈਸਟ, ਸ਼ੂਗਰ ਰੋਗ , ਭਾਰ ਤੇ ਹੋਰ ਲੱਛਣਾਂ ਦੀ ਜਾਂਚ ਵੀ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਲਈ ਹਰੀਆਂ ਪੱਤੇਦਾਰ ਸਬਜੀਆਂ, ਫਲ, ਆਓਡੀਨ ਭਰਪੂਰ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਵੀ ਦੱਸਿਆ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੋਨੋਂ ਤੰਦਰੁਸਤ ਰਹਿ ਸਕਣ ਅਤੇ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ ਗਗਨ , ਡੀਪੀਐਮ ਡਾ ਕਸੀਤਿਜ ਸੀਮਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਅਤੇ ਗਰਭਵਤੀ ਔਰਤਾਂ ਆਦਿ ਹਾਜ਼ਰ ਸਨ ।