ਮੋਹਾਲੀ, 29 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤ ਦੇ ਵਿੱਚ ਸੁਧਾਰ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਚਾਹੁਣ ਵਾਲੇ ਅਤੇ ਕਈ ਰਾਜਨੀਤਿਕ ਆਗੂ ਵੀ ਮੁੱਖ ਮੰਤਰੀ ਆਵਾਸ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਕਿਹਾ ਇਹ ਜਾ ਰਿਹਾ ਕਿ ਅਜੇ ਮੁੱਖ ਮੰਤਰੀ ਨੂੰ ਕੁਝ ਦਿਨ ਆਰਾਮ ਕਰਨ ਲਈ ਕਿਹਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਉਹਨਾਂ ਨੂੰ ਮਿਲਣ ਲਈ ਮੋਹਾਲੀ ਸਥਿਤ ਨਿਜੀ ਹਸਪਤਾਲ ਦੇ ਵਿੱਚ ਪਹੁੰਚੇ ਸੀ, ਉਹਨਾਂ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਪੁੱਛੁਣ ਲਈ ਆਏ ਇਸਦੇ ਨਾਲ ਹੀ ਪਰਗਟ ਸਿੰਘ ਵੀ ਪੁੱਜੇ ਸੀ। ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਜ਼ਿਲਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਉਹਨਾਂ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੇ ਕਈ ਟੈਸਟ ਵੀ ਹੋਏ ਸੀ ਇੱਥੇ ਉਸ ਤੋਂ ਬਾਅਦ ਉਹਨਾਂ ਦੀ ਹਾਲਤ ਦੇ ਵਿੱਚ ਸੁਧਾਰ ਦੱਸਿਆ ਜਾ ਰਿਹਾ।