- ਬਰਸਾਤੀ ਮੌਸਮ ਦੌਰਾਨ ਵਾਟਰ ਬੋਰਨ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੁਕ ਕਰਨ ਲਈ ਉਪਰਾਲੇ ਕਰਨ ਲਈ ਦਿੱਤੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਿਵਹਾਰ ਕਰਨ ਅਤੇ ਉਨ੍ਹਾ ਨੂੰ ਪਹਿਲ ਦੇ ਅਧਾਰ ਤੇ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੀਤੀਆਂ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਵੱਧ ਤੋਂ ਵੱਧ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ।ਉਨ੍ਹਾ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਜੋ ਸਮਾਨ ਅਤੇ ਦਵਾਈਆਂ ਦਾ ਸਮੇਂ ਸਿਰ ਪ੍ਰਬੰਧ ਕਰਨ ਲਈ ਕਿਹਾ ।ਉਨ੍ਹਾ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਹਰ ਮਹੀਨੇ ਪੀਣ ਵਾਲੇ ਪਾਣੀ ਦੇ ਸੈਂਪਲ ਲੈਕੇ ਟੈਸਟ ਕਰਵਾਉਣ ਲਈ ਹਦਾਇਤਾਂ ਕੀਤੀਆਂ।ਇਸ ਮੌਕੇ ਉਨ੍ਹਾ ਜਾਣਕਾਰੀ ਦੇਂਦਿਆਂ ਦੱਸਿਆ ਕਿ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਸੌਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ।ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਉਨਾ੍ਹ ਕਿਹਾ ਕਿ ਸਿਹਤ ਵਿਭਾਗ ਦੇ ਸਟਾਫ ਵਲੋਂ ਘਰ ਘਰ ਜਾ ਕੇ ਲੋਕਾਂ ਤੋਂ ਉਨ੍ਹਾ ਦੀ ਬੀਮਾਰੀ ਬਾਰੇ ਜਾਣਕਾਰੀ ਲਈ ਜਾਵੇ ਅਤੇ ਬੁਖਾਰ ਹੋਣ ਦੀ ਸੂਰਤ ਵਿਚ ਬਲੱਡ ਦੇ ਸੈਂਪਲ ਲਏ ਜਾਣ ਅਤੇ ਦਸਤਾਂ ਹੋਣ ਦੀ ਸੂਰਤ ਵਿਚ ਮੌਕੇ ਤੇ ਹੀ ਓ.ਆਰ.ਐਸ. ਘੋਲ ਦੇ ਪੈਕਟ ਵੰਡੇ ਜਾਣ । ਮੀਟਿੰਗ ਦੋਰਾਨ ਉਨ੍ਹਾ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ।ਉਨ੍ਹਾ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ ਅਤੇ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ।ਸਿਹਤ ਸੰਸਥਾਵਾਂ ਦੇ ਮਰੀਜਾਂ ਲਈ ਲਗਾਏ ਬੈਡਾਂ, ਮਰੀਜਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੀ ਰੋਜਾਨਾ ਪੱਧਰ ਤੇ ਇੰਸਪੈਕਸ਼ਨ ਸਬੰਧਤ ਇੰਚਾਰਜ ਵਲੋਂ ਕੀਤੀ ਜਾਵੇ ਤਾਂ ਜੋ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾ ਕਿਹਾ ਕਿ ਸਾਰੀਆਂ ਐਬੂਲ਼ੈਂਸਾਂ ਸਮੇਤ 108 ਐਬੂਲੈਂਸ ਵਿਚ ਸਾਰੇ ਇਕਿਊਪਮੈਂਟ ਚਾਲੂ ਹਾਲਤ ਵਿਚ ਹੋਣੇ ਚਾਹੀਦੇ ਹਨ।ਸਾਰੀਆਂ ਵੀਲ ਚੇਅਰਾਂ ਅਤੇ ਸਟਰੇਚਰ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਉਨ੍ਹਾ ਤੇ ਗੱਦੀਆਂ ਲੱਗੀਆਂ ਹੋਣ ਅਤੇ ਸਾਫ ਚਾਦਰਾਂ ਵਿਛੀਆਂ ਹੋਣ। ਉਨ੍ਹਾ ਵਲੋਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿਚ ਰੱਖਣ ਲਈ ਹਦਾਇਤ ਕੀਤੀ ਗਈ।ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ , ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਸੰਦੀਪ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਪ੍ਰਭਜੀਤ ਸਿੰਘ ਗੁਲਾਟੀ, ਡਾ. ਰਸ਼ਮੀ ਚਾਵਲਾ, ਡਾ. ਸੁਨੀਲ ਬਾਂਸਲ, ਡਾ. ਰਾਹੁਲ ਜਿੰਦਲ, ਡਾ. ਪਵਨ ਮਿੱਤਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਡਾ ਆਲਮਜੀਤ ਸਿੰਘ, ਡਾ ਰੋਬਿਨ ਕੁਮਾਰ, ਦੀਪਕ ਕੁਮਾਰ ਡੀ.ਪੀ.ਐਮ. ਸਿੰਘ , ਲਾਲ ਚੰਦ, ਸਰਬਜੀਤ ਸਿੰਘ ਕੋਲਡ ਚੇਨ ਅਫਸਰ, ਸੁਨੀਲ ਕੁਮਾਰ ਡੀ.ਐਸ.ਏ., ਰਵਿੰਦਰ ਗਰੋਵਰ ਈ.ਪੀ.ਆਈ. ਅਸਿਸਟੈਂਟ, ਭੁਪਿੰਦਰ ਸਿੰਘ ਪੀ.ਏ. ਆਦਿ ਹਾਜਰ ਸਨ।