
- ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮੁਫਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ - ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 7 ਫਰਵਰੀ 2025 : ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਦਵਾਈਆਂ ਉਪਲੱਬਧ ਕਰਵਾਉਣ ਅਤੇ ਵੱਖ ਵੱਖ ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਜਰੂਰੀ ਦਵਾਈਆਂ ਮੁਫਤ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਦਵਾਈਆਂ ਦਾ ਲੋੜੀਂਦਾ ਸਟਾਕ ਪੂਰਾ ਰੱਖਿਆ ਜਾਵੇ ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾ ਨੂੰ ਮੁਸ਼ਕਲ ਪੇਸ਼ ਨਾ ਆਵੇ ਅਤੇ ਲੋਕ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾ ਵਲੋਂ ਮੀਟਿੰਗ ਵਿਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਜੇ.ਐਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ। ਇਸ ਸਮੇਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ ਬੰਦਨਾ ਬਾਂਸਲ ਡੀ.ਐਮ.ਸੀ, ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਡਾ ਕੁਲਤਾਰ ਸਿੰਘ ਐਸ.ਐਮ.ਓ ਚੱਕਸ਼ੇਰੇਵਾਲਾ, ਡਾ ਸੁਨੀਲ ਬਾਂਸਲ ਐਸ.ਐਮ.ਓ. ਮਲੋਟ, ਡਾ ਰਛਮੀ ਚਾਵਲਾ ਐਸ.ਐਮ.ਓ. ਗਿੱਦੜਬਾਹਾ, ਡਾ ਪ੍ਰਭਜੀਤ ਸਿੰਘ ਗੁਲਾਟੀ ਐਸ.ਐਮ.ਓ ਬਾਦਲ, ਡਾ ਰੋਬਿਨ ਕੁਮਾਰ ਐਸ.ਐਮ.ਓ. ਦੋਦਾ , ਡਾ ਜਗਦੀਸ਼ ਐਸ.ਐਮ.ਓ. ਬਰੀਵਾਲਾ, ਡਾ ਸਿੰਪਲ ਕੁਮਾਰ ਐਸ.ਐਮ.ਓ. ਆਲਮਵਾਲਾ, ਡਾ ਸ਼ਕਤੀਪਾਲ ਐਮ.ਓ. ਲੰਬੀ, ਸੁਮਿਤ ਸ਼ਰਮਾਂ ਏ.ਸੀ.ਐਫ.ਏ.,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਦੀਪਕ ਕੁਮਾਰ ਡੀ.ਪੀ.ਐਮ, ਸੁਖਵਿੰਦਰ ਕੌਰ ਅਕਾਉਂਟ ਅਫਸਰ, ਸੁਰਿੰਦਪਾਲ ਸਿੰਘ ਐਮ.ਈ.ਓ, ਅਸਿਸਟੈਂਟ, ਭੁਪਿੰਦਰ ਸਿੰਘ ਸਟੈਨੋ ਹਾਜ਼ਰ ਸਨ।