ਸੀ.ਐਮ. ਦੀ ਯੋਗਸ਼ਾਲਾ ਨੂੰ ਜਿਲ੍ਹੇ ਵਿੱਚ ਮਿਲ ਰਿਹਾ ਭਰਪੂਰ ਹੁਲਾਰਾ-ਡਿਪਟੀ ਕਮਿਸ਼ਨਰ

  •  
  • ਕਿਹਾ, ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ। ਉਨ੍ਹਾਂ ਕਿਹਾ ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਜਿ਼ਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਲੋਕ ਭਰਪੂਰ ਲਾਭ ਉਠਾ ਰਹੇ ਹਨ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਿਲ੍ਹੇ ਵਿੱਚ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ। ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਿਰਮਲ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀਦੇ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਡ ਟੀਚਰਾਂ ਘਰ ਭੇਜੇਗੀ। ਜੇਕਰ ਲੋਕ ਚਾਹੁੰਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਦੇ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਉਹ ਟੋਲ ਫਰੀ ਨੰਬਰ 76694-00500’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ. ਦੀ ਯੋਗਸਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।