ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

  • ਸੀ.ਐਮ ਦੀ ਯੋਗਸ਼ਾਲਾ ਤਹਿਤ 2255 ਵਿਅਕਤੀਆਂ ਨੇ ਕਰਵਾਈ ਰਜਿਸਟ੍ਰੇਸ਼ਨ
  • ਲਗਭਗ 1500 ਵਿਅਕਤੀਅ 71 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ - ਡਿਪਟੀ ਕਮਿਸ਼ਨਰ
  • ਕਿਹਾ, ਨਿਰੋਗ ਜੀਵਨ ਲਈ ਯੋਗ ਜ਼ਰੂਰੀ

ਮਾਲੇਰਕੋਟਲਾ 11 ਨਵੰਬਰ 2024 : ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਅਧਿਆਪਕਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸੀ.ਐਮ. ਦੀ ਯੋਗਸ਼ਾਲਾ ਦਾ ਲੋਕਾਂ ਨੂੰ ਬਹੁਤ ਸਾਰਾ ਲਾਭ ਮਿਲ ਰਿਹਾ ਹੈ ਜਿਸ ਦੇ ਤਹਿਤ ਜਿ਼ਲ੍ਹੇ ਵਿੱਚ 71  ਯੋਗਾ  ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ 2255 ਦੇ ਲਗਭਗ ਰਜਿਸਟਰੇਸ਼ਨ ਹੋ ਚੁੱਕੀ ਹੈ ਇਹਨਾਂ ਵਿੱਚੋਂ ਕਰੀਬ 1500 ਲੋਕ ਮੁਫ਼ਤ ਯੋਗ ਕਲਾਸਾ ਦਾ ਲਾਹਾ ਲੈ ਰਹੇ  ਹਨ। ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਿਰਮਲ ਸਿੰਘ  ਨੇ ਦੱਸਿਆ ਕਿ ਇਸ ਯੋਗਸ਼ਾਲਾ ਮੁਹਿੰਮ ਤਹਿਤ ਯੋਗ ਅਧਿਆਪਕ ਆਪਣੀ ਮਿਹਨਤ ਸਦਕਾ ਜ਼ਿਲ੍ਹੇ ਦੀ ਅਵਾਮ ਨੂੰ ਯੋਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਅਵਾਮ ਪੰਜਾਬ  ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਲੋਕਾ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਮੁਹਿੰਮ  ਦੀ ਸ਼ੁਰੂਆਤ ਕੀਤੀ ਹੈ ਅਤੇ ਮੁਫ਼ਤ ਯੋਗ ਦਾ ਆਨੰਦ ਉਠਾਉਂਦੇ ਹੋਏ ਮੈਡੀਟੇਸ਼ਨ, ਸੂਖਸ਼ਮ ਵਿਆਮ, ਸਥੂਲ ਵਿਮ, ਯੋਗਆਸਣ, ਪਰਾਣਾਯਾਮ, ਸੋਰਿਆ ਨਮਸਕਾਰ ਕਰਕੇ ਆਪਣੇ ਆਪ ਨੂੰ ਮਾਨਸਿਕ ਤੌਰ ਤੇ ਸਰੀਰਕ ਤੌਰ ਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਕਰਨਾ ਬਹੁਤ ਜਰੂਰੀ ਹੈ  ਇਸ ਨਾਲ ਲੋਕਾਂ ਨੂੰ  ਬਹੁਤ ਫਾਇਦਾ ਮਿਲ ਰਿਹਾ ਹੈ । ਉਨ੍ਹਾਂ ਦੱਸਿਆ ਕਿ ਯੋਗ ਨਾਲ ਕਈਆਂ ਦਾ ਜੋੜਾਂ ਦਾ ਦਰਦ, ਗਠੀਆ, ਥਾਇਰਾਇਡ, ਹਾਈ ਬੀ .ਪੀ. ਸੂਗਰ, ਅਸਤਮਾ, ਸਾਈਟਿਕਾ ਦਾ ਦਰਦ, ਮਾਈਗਰੇਨ, ਕਮਰ ਦੇ ਦਰਦ, ਗੋਡਿਆਂ ਦੀ ਸਮੱਸਿਆ ਆਦਿ ਤੋਂ ਕਾਫੀ ਲਾਭ ਮਿਲਿਆ ਹੈ। ਯੋਗ ਦਾ ਲਾਭ ਲੈਂਦੇ ਹੋਏ ਲੋਕ ਆਪਣੀਆਂ ਬਿਮਾਰੀਆਂ ਨੂੰ ਠੀਕ ਕਰਦੇ ਹੋਏ ਆਰਥਿਕ ਮਾਨਸਿਕ ਸਰੀਰਿਕ ਪੱਖੋਂ ਆਪਣੇ ਆਪ ਨੂੰ ਮਜਬੂਤ ਬਣਾਉਂਦੇ ਹੋਏ। ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਿਰਮਲ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀਦੇ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਡ ਟੀਚਰਾਂ ਘਰ ਭੇਜੇਗੀ। ਜੇਕਰ ਲੋਕ ਚਾਹੁੰਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਦੇ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਉਹ ਟੋਲ ਫਰੀ ਨੰਬਰ 76694-00500’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ. ਦੀ ਯੋਗਸਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।