ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਨਿਰੰਤਰ ਚੈਕਿੰਗ ਜਾਰੀ

  • ਸਹਿਕਾਰੀ ਸਭਾਵਾਂ ਵਿੱਚ ਮੌਜੂਦ ਡੀ.ਏ.ਪੀ. ਸਹੀ ਅਨੁਪਾਤ ਵਿੱਚ ਬਿਨਾਂ
  • ਕਿਸੇ ਦੇਰੀ ਤੋਂ ਕਿਸਾਨਾਂ ਨੂੰ ਵੰਡਣ ਦੀ ਕੀਤੀ ਹਦਾਇਤ
  • ਜ਼ਿਲ੍ਹੇ ਦੀਆਂ 113 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ-ਸ਼ੀਨਾਜ਼ ਮਿੱਤਲ

ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜੰਗੀ ਪੰਧਰ ਤੇ ਝੋਨੇ ਦੀ ਖਰੀਦ ਚੱਲ ਰਹੀ ਹੈ ਅਤੇ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ 98.78 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ ਤੇ ਮੰਡੀਆਂ ਵਿੱਚੋਂ ਲਗਭਗ 77 ਫੀਸਦੀ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 418076 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 410993 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 315307 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 927.81 ਕਰੋੜ (99 ਫੀਸਦੀ) ਰੁਪਏ ਜਮ੍ਹਾਂ ਕਰਵਾਏ ਗਏ ਹਨ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 157160 ਮੀਟਰਿਕ ਟਨ, ਮਾਰਕਫੈੱਡ ਵੱਲੋਂ 102282 ਮੀਟਰਿਕ ਟਨ, ਪਨਸਪ ਵੱਲੋਂ 99540 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 45822 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 6341 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 848 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।