- ਕਿਸਾਨਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ
ਫਰੀਦਕੋਟ 24 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਮੁਹਿੰਮ ਤਹਿਤ ਪਿੰਡ ਬੀਹਲੇਵਾਲਾ ਦੀ ਕਿਸਾਨਾਂ ਦੇ ਟਿਊਬਵੈੱਲਾਂ ਉੱਪਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ । ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਪਿੰਡ ਦੇ ਹਰੇਕ ਟਿਊਬਵੈਲ ਤੇ ਘੱਟੋ ਘੱਟ 03 ਬੂਟੇ ਅਤੇ ਵੱਧ ਤੋ ਵੱਧ 05 ਬੂਟੇ ਲਗਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪਿੰਡ ਬੀਹਲੇਵਾਲਾ ਵਿਖੇ ਕਿਸਾਨ ਰਘਬੀਰ ਸਿੰਘ ਦੇ ਫਾਰਮ ਤੇ ਗਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਮਿਥੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਦੇ ਟਿਊਬਵੈਲਾਂ ਤੇ ਇਹ ਬੂਟੇ ਲਗਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਕਾਰਨ ਵੱਧ ਰਹੀ ਗਰਮੀ ਅਤੇ ਡੂੰਘੇ ਜਾ ਰਹੇ ਜਮੀਨੀ ਪਾਣੀ ਤੇ ਕਾਬੂ ਪਾਉਣਾ ਹੈ ਅਤੇ ਇਸ ਮੁਹਿੰਮ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਇਹ ਬੂਟੇ ਪੰਜਾਬ ਸਰਕਾਰ ਦੇ ਯਤਨਾ ਸਦਕਾ ਵਣ ਵਿਭਾਗ ਵੱਲੋਂ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹਨਾਂ ਦੀ ਦੇਖ-ਭਾਲ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਮਾਨਵਤਾ ਇਹਨਾਂ ਬੂਟਿਆਂ ਦਾ ਆਨੰਦ ਮਾਣ ਸਕੇ। ਉਨਾਂ ਕਿਹਾ ਜਿਸ ਵੀ ਕਿਸਾਨ ਨੂੰ ਟਿਊਬਵੈੱਲ ਉੱਪਰ ਲਗਾਉਣ ਲਈ ਬੂਟੇ ਚਾਹੀਦੇ ਹਨ ,ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ /ਵਿਸਥਾਰ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਡਾ ਗੁਬਚਨ ਸਿੰਘ , ਰਘਬੀਰ ਸਿੰਘ ਅਤੇ ਨਰਿੰਦਰ ਕੁਮਾਰ, ਹਾਜ਼ਰ ਸਨ।