ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਇਆ ਕੁਇਜ਼ ਮੁਕਾਬਲਾ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੈਨੇਜਮੈਂਟ ਐਸੋਸੀਏਸ਼ਨ ਵੱਲੋ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਲਈ ਇੱਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁੱਲ 11 ਟੀਮਾਂ ਨੇ ਭਾਗ ਲਿਆ। ਵਰਣਨਯੋਗ ਹੈ ਕਿ ਇਹ ਮੁਕਾਬਲਾ ਦੋ ਪੜਾਵਾਂ ਵਿੱਚ ਆਯੋਜਿਤ  ਕਰਵਾਇਆ ਗਿਆ ਜਿਸ ਵਿੱਚ ਤਿੰਨ ਰਾਊਂਡ - ਰੈਪਿਡ ਫਾਇਰ, ਆਡੀਓ-ਵਿਜ਼ੂਅਲ ਅਤੇ ਕੈਟਾਗਰੀ ਸਪੈਸ਼ਲ ਰਾਊਂਡ ਸ਼ਾਮਲ ਸਨ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਪਾਠਕ੍ਰਮ ਦਾ ਅਹਿਮ ਹਿੱਸਾ ਹੁੰਦੀਆਂ ਹਨ ਜੋ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆਦਾਇਕ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਇਸ ਮੁਕਾਬਲੇ ਵਿੱਚ ਬੀ.ਬੀ.ਏ. ਭਾਗ ਦੂਸਰਾ ਦੀਆਂ ਵਿਦਿਆਰਥਣਾਂ ਮਹਿਕ, ਗੁਰਲੀਨ ਕੌਰ, ਅੰਕੁਸ਼ ਅਤੇ ਮਨਿੰਦਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ ਨੇ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਵਿੱਚ ਆਪਸੀ ਸਹਿਯੋਗ, ਆਤਮ ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਪ੍ਰੋ. ਰਤਨੇਸ਼ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।