- ਸ਼ਹਿਰ ਦੇ ਸੁੰਦਰੀਕਰਨ ਲਈ ਲਗਾਏ ਜਾਣ ਵੱਧ ਤੋਂ ਵੱਧ ਬੁਟੇ
ਫਾਜ਼ਿਲਕਾ, 29 ਜੂਨ 2024 : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬਾਧਾ ਨਹਿਰ ਦੇ ਆਲੇ—ਦੁਆਲੇ ਅਤੇ ਹੋਰ ਏਰੀਏ ਵਿਖੇ ਜਾ ਕੇ ਸਫਾਈ ਵਿਵਸਥਾ ਦਾ ਜਾਇਜਾ ਲਿਆ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿਖ ਨੂੰ ਬਿਹਤਰ ਬਣਾਉਣ ਅਤੇ ਆਲਾ—ਦੁਆਲਾ ਹਰਿਆ—ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਸਾਫ—ਸਫਾਈ ਵਿਵਸਥਾ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਮਾਰੀਆਂ ਮੁਕਤ ਵਾਤਾਵਰਣ ਕਾਇਮ ਰੱਖਣ ਲਈ ਸ਼ਹਿਰ ਦੀ ਸਾਫ—ਸਫਾਈ ਬਹੁਤ ਲਾਜਮੀ ਹੈ।ਉਨ੍ਹਾਂ ਕਿਹਾ ਕਿ ਸਾਫ—ਸਫਾਈ ਹੋਣ ਨਾਲ ਅਸੀਂ ਤੰਦਰੁਸਤ ਰਹਿੰਦੇ ਹਾਂ ਤੇ ਬਿਮਾਰੀਆਂ ਤੋਂ ਬਚੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰ ਨਾ ਬਣਨ ਦਿੱਤੇ ਜਾਣ, ਕੂੜੇ ਦਾ ਨਾਲੋ—ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਧਾ ਨਹਿਰ ਦੇ ਆਲੇ—ਦੁਆਲੇ ਏਰੀਏ ਵਿਚ ਸਾਫ—ਸਫਾਈ ਨੂੰ ਅਤੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਰੇਗਾ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁਧ ਅਤੇ ਹਰਿਆ—ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਤਾਂ ਜ਼ੋ ਵਾਤਾਵਰਣ ਤਾਂ ਬਿਮਾਰੀਆਂ ਮੁਕਤ ਬਣੇਗਾ, ਇਸ ਦੇ ਨਾਲ—ਨਾਲ ਸ਼ਹਿਰ ਦੇ ਸੁੰਦਰੀਕਰਨ *ਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿਖ ਨੂੰ ਸੁਧਾਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਨੇ ਕਿਹਾ ਕਿ ਕੋਈ ਵੀ ਜ਼ਿਲ੍ਹਾ ਵਾਸੀ ਨਰੇਗਾ ਤਹਿਤ ਤਿਆਰ ਕੀਤੇ ਪੋਦਿਆਂ ਨੂੰ ਪੌਦਿਆਂ ਦੀਆਂ ਨਰਸਰੀਆਂ ਤੋਂ ਮੁਫਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲੈਣ ਮੌਕੇ ਆਪਣੇ ਆਧਾਰ ਕਾਰਡ ਦੀ ਕਾਪੀ ਨਾਲ ਲੈ ਕੇ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ, ਸਰਕਾਰ ਵੱਲੋਂ ਇਸ *ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਨ ਦੀ ਖਰੀਦਦਾਰੀ ਕਰਨ ਸਮੇਂ ਕਪੜੇ ਦੇ ਬਣੇ ਬੈਗ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਕਾਰਜ ਸਾਧਕ ਅਫਸਰ ਮੰਗਤ ਕੁਮਾਰ, ਸੁਪਰਡੰਟ ਨਰੇਸ਼ ਖੇੜਾ, ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ, ਵਣ ਵਿਭਾਗ ਦੇ ਅਧਿਕਾਰੀ ਅਤੇ ਨਰੇਗਾ ਵਿਭਾਗ ਦੇ ਅਧਿਕਾਰੀ ਮੌਜ਼ੂਦ ਸਨ।