- ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ
ਫਾਜ਼ਿਲਕਾ 30 ਜੁਲਾਈ 2024 : 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਗਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਦੇ ਪ੍ਰਬੰਧਾਂ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ । ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਜ਼ਿਲ੍ਹਾ ਪ੍ਰੋਗਰਾਮ, ਆਰ.ਟੀ.ਏ, ਵਾਟਰ ਸਪਲਾਈ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਪੱਧਰ *ਤੇ ਅਣਗਹਿਲੀ ਦੀ ਸੰਭਾਵਨਾ ਨਾ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਐਸ.ਡੀ.ਐਮ. ਵਿਪਨ ਭੰਡਾਰੀ, ਐਸ.ਡੀ.ਐਮ. ਪੰਕਜ ਬਾਂਸਲ, ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਜ਼ਿਲ੍ਹਾ ਸਿੱਖਿਆ ਅਫਸਰ ਸਤੀਸ਼ ਕੁਮਾਰ, ਡਿਪਟੀ ਡੀ.ਈ.ਓ ਪੰਕਜ ਅੰਗੀ, ਤਹਿਸੀਲ ਭਲਾਈ ਅਫਸਰ ਅਸ਼ੋਕ