
ਫਰੀਦਕੋਟ 7 ਜਨਵਰੀ, 2025 : ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 1 ਜਨਵਰੀ 2025 ਦੀ ਯੋਗਤਾ ਦੇ ਆਧਾਰ ਤੇ ਮਿਤੀ 7 ਜਨਵਰੀ 2025 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 29 ਅਕਤੂਬਰ 2024 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਵੋਟਰ ਸੂਚੀ ਦੀ ਸੁਧਾਈ ਦੌਰਾਨ ਮਿਤੀ 28 ਨਵੰਬਰ 2024 ਤੱਕ ਦਾਅਵੇ/ਇੰਤਰਾਜ਼ ਪ੍ਰਾਪਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇੰਤਰਾਜ਼ ਦਾ ਨਿਪਟਾਰਾ ਕਰਨ ਤੋਂ ਬਾਅਦ ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਦੀ ਗਿਣਤੀ 1021, ਕੱਟੀਆਂ ਵੋਟਾਂ ਦੀ ਗਿਣਤੀ—286 ਅਤੇ ਸੋਧੀਆਂ ਵੋਟਾਂ ਦੀ ਗਿਣਤੀ 1162 ਹੋ ਗਈ ਹੈ। ਉਹਨਾਂ ਦੱਸਿਆ ਕਿ ਨਵੀਂ ਤਿਆਰ ਹੋਈ ਵੋਟਰ ਸੂਚੀ 7 ਜਨਵਰੀ 2025 ਨੂੰ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਅੱਜ ਪ੍ਰਕਾਸਿ਼ਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ www.ceopunjab.nic.in ਤੇ ਦੇਖਣ ਲਈ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਨਾਗਰਿਕ ਵੋਟ ਬਣਾਉਣ ਤੋਂ ਵਾਝਾਂ ਰਹਿ ਗਿਆ ਹੈ ਤਾਂ ਉਹ ਆਪਣੀ ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਸਬੰਧੀ ਆਨਲਾਈਨ voters.eci.gov.in / voter service portal ns// Voter Helpline App ਤੇ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਹਰਜਿੰਦਰ ਕੌਰ, ਚੋਣ ਤਹਿਸੀਲਦਾਰ, ਸ੍ਰੀ ਵਿਸ਼ਾਲ ਪ੍ਰਾਸ਼ਰ ਪ੍ਰੋਗਰਾਮਰ, ਸ੍ਰੀ ਬੇਅੰਤ ਸਿੰਘ ਚੋਣ ਕਾਨੂੰਗੋ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਸ੍ਰੀ ਅਮਰਜੀਤ ਸਿੰਘ ਆਮ ਆਦਮੀ ਪਾਰਟੀ,ਸ੍ਰੀ ਪ੍ਰਤਾਪ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ, ਸ੍ਰੀ ਗੁਰਦੇਵ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਸ੍ਰੀ ਅਰਵਿੰਦ, ਬੀ.ਜੇ.ਪੀ.ਹਾਜ਼ਰ ਸਨ।