ਜ਼ਿਲੇ ਵਿਚ ‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਯੋਗ ਕਲਾਸਾਂ ਜਾਰੀ

  • ਡਿਪਟੀ ਕਮਿਸ਼ਨਰ ਵੱਲੋਂ  ਜਿਲ੍ਹਾ ਵਾਸੀਆਂ ਨੂੰ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਫ਼ਰੀਦਕੋਟ 2 ਜਨਵਰੀ, 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ, ਜਿੰਨਾ ਦਾ ਜਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਯੋਗਾ ਟਰੇਨਰ ਸੰਧਿਆ ਵੱਲੋਂ ਵਿਸ਼ਵਕਰਮਾ ਧਰਮਸ਼ਾਲਾ, ਮਿਸਤਰੀਆਂ ਵਾਲੀ ਗਲੀ, ਜੈਤੋ ਵਿਖੇ 1.45 ਤੋਂ ਲੈ ਕੇ 2.45 ਵਜੇ ਤੱਕ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਵੀ ਜਿਲ੍ਹੇ ਵਿੱਚ ਯੋਗ ਟਰੇਨਰਾਂ ਵੱਲੋਂ ਵੱਖ ਵੱਖ ਥਾਵਾਂ ਤੇ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਜਿਸ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਯੋਗਾ ਸ਼੍ਰੀ ਮੋਹਿਤ ਸ਼ਰਮਾ ਹਾਜ਼ਰ ਸਨ।