ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ  ਸਰਕਾਰੀ ਐਮ ਆਰ  ਕਾਲਜ  ਫਾਜਿਲਕਾ ਵਿਖੇ  ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

  • ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਮਲੇਰੀਆ ਬਿਮਾਰੀ ਪ੍ਰਤੀ ਜਾਗਰੂਕ ਕਰਨਾ: ਡਾ ਸੁਨੀਤਾ ਕੰਬੋਜ
  • ਵਿਦਿਆਰਥੀਆਂ ਵਿੱਚ ਕਰਵਾਏ ਗਏ ਕੁਇਜ਼ ਕੰਪੀਟੀਸ਼ਨ

ਫਾਜ਼ਿਲਕਾ 25 ਅਪ੍ਰੈਲ, 2025 : ਡਾਕਟਰ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆਂ ਦਿਵਸ ਦੇ ਸਬੰਧ ਵਿੱਚ ਸਰਕਾਰੀ ਐਮ ਆਰ ਕਾਲਜ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਸਿਵਲ  ਸਰਜਨ ਫਾਜਿਲਕਾ ਨੇ ਸਮਾਜ ਸੇਵੀ ਸੰਸਥਾਵਾਂ, ਸਿਹਤ ਸਟਾਫ਼ ਅਤੇ ਮੀਡੀਆ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਮਾਜ ਵਿੱਚ ਮਲੇਰੀਏ ਸਬੰਧੀ ਵੱਧ ਤੋਂ ਵਧ ਜਾਗਰੂਕਤਾ ਸਾਂਝੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਮਲੇਰੀਆ ਮੁਕਤ ਕੀਤਾ ਜਾ ਸਕੇ। ਇਸ ਸਮਾਗਮ ਵਿੱਚ ਡਾ ਸੁਨੀਤਾ ਕੰਬ’ਜ਼ ਜਿਲ੍ਹਾ ਐਪੀਡਮੈਲ’ਜਿਸਟ, ਡਾਕਟਰ  ਅਮਨਾ ਕੰਬੋਜ  , ਸੁਨੀਤਾ ਰਾਣੀ ਐਲ ਟੀ ਦਿਵੇਸ਼ ਕੁਮਾਰ  ਮਾਸ ਮੀਡੀਆ ਅਫ਼ਸਰ, , ਵਿਕੀ  ਕੁਮਾਰ ਸਵਰਨ ਸਿੰਘ, ਗੁਰਜੰਟ  ਸਿੰਘ , ਕ੍ਰਿਸ਼ਨ ਕੁਮਾਰ ਨੇ ਭਾਗ ਲਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾਕਟਰ  ਸੁਨੀਤਾ ਕੰਬੋਜ ਨੇਂ ਦੱਸਿਆ ਕਿ ਹਰੇਕ ਸਾਲ 25 ਅਪ੍ਰੈਲ ਨੂੰ ਸਿਹਤ ਸੰਸਥਾਵਾਂ, ਪਬਲਿਕ ਥਾਵਾਂ, ਸਕੂਲਾਂ ਆਦਿ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕ’ਦ ਮਲੇਰੀਆ ਸਬੰਧੀ ਜਾਗਰੂਕ ਕਰਨਾ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਵੀ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਅਤੇ ਛੋਟੇ ਟੋਇਆਂ ਨੁੰ ਭਰ ਦੇਣਾ ਚਾਹੀਦਾ ਹੈ ਤਾਂ ਜੋ ਬਾਰਸ਼ ਦਾ ਪਾਣੀ ਇਨ੍ਹਾਂ ਟੋਇਆ ਵਿੱਚ ਖੜ੍ਹਾ ਨਾ ਹੋ ਸਕੇ ਅਤੇ ਮੱਛਰ ਪੈਦਾ ਨਾ ਹੋ ਸਕਣ।ਉਹਨਾਂ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰਾ ਸਰੀਰ ਢਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਵਸਤਾਂ ਦੀ ਵਰਤੋ ਕਰਨੀ ਚਾਹੀਦੀ ਹੈ। ਬੁਖਾਰ ਹੋਣ ਤੇ ਨਜਦੀਕੀ ਸਿਹਤ ਕੇਦਰ ਅਤੇ ਸਿਵਲ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਏ ਦੇ ਟੈਸਟ ਤੇ ਇਲਾਜ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਘਰਾਂ ਵਿੱਚ ਪਏ ਕਬਾੜ, ਟਾਇਰ, ਟੁੱਟੇ ਘੜੇ ਨਸ਼ਟ ਕਰਨੇ ਚਾਹੀਦੇ ਹਨ ਅਤੇ ਹਫਤੇ ਵਿਚ ਇਕ ਦਿਨ ਹਰ ਸ਼ੁੱਕਰਵਾਰ ਨੂੰ ਕੂਲਰ, ਗਮਲੇ, ਪਸ਼ੂਆਂ ਅਤੇ ਪੰਛੀਆਂ ਦੇ ਭਾਂਡੇ ਅਤੇ ਹੋਰ ਪਾਣੀ ਸਟੋਰ ਕਰਨ ਵਾਲੇ ਬਰਤਨ ਖਾਲੀ ਕਰਕੇ ਸੁਕਾ ਕੇ ਵਰਤੋ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਘਰ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਅੱਜ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਰਕਾਰੀ ਐਮ  ਆਰ ਕਾਲਜ ਫਾਜਿਲਕਾ ਦੇ   ਇੰਚਾਰਜ ਮੈਡਮ  ਗੁਰਵਿੰਦਰ ਕੌਰ, ਰਿਤੂ ਅੱਗਰਵਾਲ ,  ਸ਼ਾਲੂ ਬਿਸ਼ਨੋਈ  ਮਮਤਾ  ਗਰੋਵਰ  ਹਾਜ਼ਰ ਸੀ।