ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ ਜਾਗਰੂਕ ਕੀਤਾ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵੱਲੋ ਦੱਸਿਆ ਗਿਆ ਕਿ ਕੁਝ ਬੱਚਿਆਂ ਦੇ ਸਰਟੀਫਿਕੇਟ ਬਣਾਉਣ ਲਈ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ ਫਰੀਦਕੋਟ ਵਿਖੇ ਜਾਣਾ ਪੈਂਦਾ ਹੈ ਅਤੇ ਉਸ ਸਮੇਂ ਉਹਨਾਂ ਨੂੰ ਆਉਣ ਜਾਣ ਵਿਚ ਬਹੁਤ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਸਕੱਤਰ ਵੱਲੋਂ ਕਿਹਾ ਕਿ ਉਸ ਸਬੰਧੀ ਡਾਕਟਰੀ ਟੀਮ ਭੇਜਣ ਲਈ ਇਕ ਪੱਤਰ ਲਿਖਿਆ ਜਾਵੇ ਤਾਂ ਜੋ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਡਾਕਟਰੀ ਟੀਮ ਦਾ ਪ੍ਰਬੰਧ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਪਾਕਸੋ ਐਕਟ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਤੇ ਲੋਕ ਅਦਾਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡਵਾਈ । ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।