
ਸ੍ਰੀ ਮੁਕਤਸਰ ਸਾਹਿਬ, 16 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਵੱਖ ਵੱਖ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਬੋਲਦਿਆਂ ਕਿਹਾ ਕਿ ਐਸ.ਸੀ,ਐਸ.ਟੀ. ਭਾਈਚਾਰੇ ਦੇ ਮੈਂਬਰ, ਔਰਤਾਂ ਚਾਹੇ ਉਹਨਾਂ ਦੀ ਆਮਦਨ ਕਿੰਨੀ ਵੀ ਹੋਵੇ, ਬੱਚੇ, ਵਗਾਰ ਅਤੇ ਕੁਦਰਤੀ ਆਫਤਾਂ ਦੇ ਸ਼ਿਕਾਰ,ਹਿਰਾਸਤੀ ਵਿਅਕਤੀ, ਦਿਵਯਾਂਗ ਜਨ ,ਮੁਫਤ ਕਾਨੂੰਨੀ ਸਹਾਇਤਾ ਦੇ ਪਾਤਰ ਹਨ ਜਿਸ ਵਿੱਚ ਉਹਨਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲ ਦੀਆਂ ਸੇਵਾਵਾਂ,ਗਵਾਹਾਂ ਦੇ ਖਰਚੇ,ਫੀਸਾਂ ਆਦਿ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ । ਇਸ ਦੌਰਾਨ ਮਾਨਯੋਗ ਸਕੱਤਰ ਸਾਹਿਬ ਜੀਆਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ, ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ ਸੀ/ਐਸ ਟੀ ਜ਼ਾਤ ਨਾਲ ਸਬੰਧਤ ਵਿਅਕਤੀ, ਬੱਚੇ, ਬਜ਼ੁਰਗ, ਔਰਤਾਂ, ਅਪੰਗ ਵਿਅਕਤੀ, ਬੇਗਾਰ ਦਾ ਮਾਰਿਆ, ਜੇਲ੍ਹ ਵਿੱਚ ਬੰਦ ਕੈਦੀ, ਉਦਯੋਗਿਕ ਕਾਮੇ, ਮਾਨਸਿਕ ਰੋਗੀ ਅਤੇ ਉਹ ਵਿਅਕਤੀ ਜਿਨਾਂ ਦੀ ਆਮਦਨ ਸਾਲਾਨਾ ਤਿੰਨ ਲੱਖ ਰੁਪਏ ਤੋਂ ਘੱਟ ਹੈ, ਉਹ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਅਤੇ ਵਕੀਲ ਦੀਆਂ ਸੇਵਾਵਾਂ ਮੁਫਤ ਲੈ ਸਕਦੇ ਹਨ। ਮਾਨਯੋਗ ਸਕੱਤਰ ਸਾਹਿਬ ਨੇ ਬੱਚਿਆ ਨੂੰ ਦੱਸਿਆ ਕਿ ਲੋਕ ਅਦਲਤ ਵਿੱਚ ਝਗੜਿਆ ਦਾ ਆਪਸੀ ਰਜ੍ਹਾਮੰਦੀ ਨਾਲ ਨਿਪਟਾਰਾ ਹੋ ਸਕਦਾ ਹੈ ਅਤੇ ਇਸਦਾ ਫੈਸਲਾ ਅੰਤਿਮ ਹੁੰਦਾ ਹੈ। ਉਹਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਝਗੜੇ ਸਦਾ ਲਈ ਖ਼ਤਮ ਕਰਕੇ ਪਾਰਟੀਆਂ ਦਾ ਮਨ-ਮੁਟਾਵ ਨਹੀਂ ਰਹਿੰਦਾ ਅਤੇ ਆਪਸੀ ਪਿਆਰ ਅਤੇ ਭਾਈਚਾਰਾ ਕਾਇਮ ਰਹਿੰਦਾ ਹੈ। ਇਸ ਸਭ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੇ ਬੱਚਿਆਂ ਨੂੰ ਲੋਕ ਅਦਾਲਤ ਦੇ ਲਾਭ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਸਾਂਝੇ ਕਰਨ ਅਤੇ ਉਹਨਾਂ ਨੂੰ ਲੋਕ ਅਦਾਲਤ ਰਾਹੀ ਆਪਸੀ ਝਗੜੇ ਸੁਲਝਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਸਰੀਰਕ ਸ਼ੋਸ਼ਣ ਦੇ ਖਿਲਾਫ ਬਣੇ ਕਾਨੂੰਨ ਅਤੇ ਉਹਨਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਵੱਲੋਂ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ ਵੀ ਭੇਟ ਕੀਤਾ ਗਿਆ ਇਸ ਮੌਕੇ ਸਕੂਲ ਦੇ ਪਿੰਸੀਪਲ ਸ੍ਰੀਮਤੀ ਹੇਮ ਲਤਾ, ਸਮੂਹ ਸਟਾਫ ਅਤੇ ਸ੍ਰੀ ਅਨਿਲ ਕੁਮਾਰ, ਐਡਵੋਕੇਟ, ਸ੍ਰੀ ਰਵੀ ਕੁਮਾਰ, ਐਡਵੋਕੇਟ ਤੇ ਪੈਰਾ ਲੀਗਲ ਵਲੰਟੀਅਰਜ਼ ਵੀ ਹਾਜ਼ਰ ਸੀ।