ਫਰੀਦਕੋਟ 16 ਜੁਲਾਈ 2024 : ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਹੋਏ। ਮੀਟਿੰਗ ਦੌਰਾਨ ਪਲੈਨਿੰਗ ਕਮੇਟੀ ਰਾਹੀਂ ਚੱਲ ਰਹੇ ਵੱਖ ਵੱਖ ਮਹਿਕਮਿਆਂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਖਾਸ ਕਰਕੇ ਸਿੱਖਿਆ ਅਤੇ ਸਿਹਤ ਮਹਿਕਮਿਆਂ ਨੂੰ ਅਪੀਲ ਕੀਤੀ ਕਿ ਵਿਕਾਸ ਪ੍ਰਾਜੈਕਟਾਂ ਦੀ ਯੋਜਨਾ ਬਣਾਉਣ ਅਤੇ ਉਸ ਸਬੰਧੀ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਕੂਲਾਂ, ਹਸਪਤਾਲਾਂ ਵਿੱਚ ਵਾਟਰ ਰੀਚਾਰਜ ਸਿਸਟਮ, ਵਾਟਰ ਹਾਰਵੈਸਟਿੰਗ ਸਿਸਟਮ, ਵਾਲੀਬਾਲ ਅਤੇ ਬਾਸਕਿਟਬਾਲ ਗਰਾਊਂਡਾਂ ਆਦਿ ਲਈ ਵੱਧ ਤੋਂ ਵੱਧ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਜ਼ੋਰ ਦਿੱਤਾ।