
ਫਰੀਦਕੋਟ 21 ਮਈ 2025 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ। ਕਰਦੇ ਹੋਏ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਪਿੰਡ ਬੀਹਲੇਵਾਲਾ ਵਿਖੇ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ ਸੂਚਨਾ ਅਫਸਰ ਫਰੀਦਕੋਟ ਵੱਲੋਂ ਕੀਤੀ ਗਈ। ਕੈਂਪ ਦੌਰਾਨ ਖੇਤੀਬਾੜੀ ਸੂਚਨਾ ਅਫਸਰ ਵੱਲੋਂ ਕਿਸਾਨਾਂ ਨੂੰ ਖਾਦਾ ਦੀ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਫਸਲਾ ਨੂੰ ਪਾਉਣ ਦੀ ਸਲਾਹ ਦਿੱਤੀ ਗਈ ਅਤੇ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਹਰੀ ਖਾਦ ਵਾਲੀਆਂ ਫਸਲਾ ਜਿਵੇਂ ਸਣ, ਜੰਤਰ ਆਦਿ ਬੀਜਣ ਲਈ ਪ੍ਰੇਰਿਆ ਗਿਆ ਅਤੇ ਝੋਨੇ ਦੀ ਫਸਲ ਲਈ ਸਹੀ ਬੀਜ ਦੀ ਚੋਣ, ਨਦੀਨਾਂ, ਕੀਤੇ ਮਕੇਤਿਆ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕਿਸਾਨਾ ਨੂੰ ਜਾਣੂ ਕਰਵਾਇਆ ਗਿਆ। ਡਾ. ਸਤਬੀਰ ਸਿੰਘ ਖੇਤੀਬਾਤੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਿਧੀ ਯੋਜਨਾ ਸਕੀਮ ਬਾਰੇ ਜਾਣਕਾਰੀ ਸਾਡੀ ਕੀਤੀ ਗਈ ਅਤੇ ਝੋਨੇ ਦੇ ਛੋਟੇ ਤੱਤਾਂ ਦੀ ਘਾਟ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਬਚਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਅਧੀਨ ਮਸ਼ੀਨਰੀ ਲੈਣ ਬਾਰੇ ਅਤੇ ਜਿਪਸਮ ਸਬਸਿਡੀ ਤੇ ਲੈਣ ਸਬੰਧੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਸੁਖਮੀਨ ਕੋਰ ਵੈਟਨਰੀ ਅਫਸਰ ਮਚਾਕੀ ਕਲਾ ਵੱਲੋਂ ਹਾਜ਼ਰ ਕਿਸਾਨਾਂ ਨੂੰ ਦੁਧਾਰੂ ਪਸ਼ੂਆ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਵੈਕਸੀਨੇਸ਼ਨ ਸਮੇ ਸਿਰ ਕਰਵਾਈ ਜਾਵੇ ਅਤੇ ਹੁਣ ਗਰਮੀ ਦੀ ਰੁੱਤ ਨੂੰ ਮੁੱਖ ਰੱਖਦੇ ਹੋਏ ਪਸ਼ੂਆਂ ਦੀ ਸਾਂਭ ਸੰਭਾਲ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਚਿੱਚੜਾਂ ਦੀ ਰੋਕਥਾਮ ਲਈ ਲੋੜੀਂਦੀ ਦਵਾਈ ਦੀ ਵਰਤੋਂ ਕੀਤੀ ਜਾਵੇ। ਅੰਤ ਵਿੱਚ ਸ੍ਰੀ ਬਲਦੇਵ ਕੁਮਾਰ ਖੇਤੀਬਾੜੀ ਉਪ ਨਿਰਖਕ ਨੇ ਕਿਸਾਨਾਂ ਦਾ ਧੰਨਵਾਦ ਕੀਤਾ।