
- ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਲਹਿੰਬਰ ਰਾਮ
ਫਾਜ਼ਿਲਕਾ, 10 ਫਰਵਰੀ 2025 : ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਸਿਵਲ ਹਸਪਤਾਲ ਫਾਜਿਲਕਾ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦਾ ਅਚਨਚੇਤ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਪੰਕਜ ਚੋਹਾਨ, ਡਾ ਰਿੰਕੂ ਚਾਵਲਾ, ਵਿਨੋਦ ਖੁਰਾਣਾ ਮੌਜੂਦ ਸਨ। ਇਸ ਸਮੇਂ ਉਹਨਾਂ ਗਰਭਵਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਗਰਭਵਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਬਾਰੇ ਸ਼ੰਤੁਸ਼ਟੀ ਪ੍ਰਗਟਾਈ। ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਦਿਨ ਦਾ ਮਕਸਦ ਮਾਂ ਅਤੇ ਬੱਚੇ ਦੀ ਮੌਤ ਦਰ ਤੇ ਕਾਬੂ ਪਾਉਣਾ ਹੈ। ਗਰਭਵਤੀਆਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀਆਂ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਇਲਾਜ ਲਈ ਲਿਆ ਕੇ ਉਹਨਾਂ ਦਾ ਜਣੇਪੇ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਟਾਲਿਆ ਜਾ ਸਕਦਾ ਹੈ। ਜਿਸ ਨਾਲ ਜਣੇਪੇ ਸਮੇਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਸਮੇਂ ਉਹਨਾਂ ਇਕੱਤਰ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਖਾਣ ਅਤੇ ਜਨੇਪਾ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਨੂੰ ਲੈ ਕੇ ਆਉਣ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ।