ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ 24 ਦਸੰਬਰ ਨੂੰ ਲੱਗੇਗਾ ਸੁਵਿਧਾ ਕੈਂਪ : ਵਿਨੀਤ ਕੁਮਾਰ

ਫ਼ਰੀਦਕੋਟ 23 ਦਸੰਬਰ, 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 24 ਦਸੰਬਰ ਨੂੰ ਸਵੇਰੇ 09.00 ਵਜੇ ਤੋਂ 11.00 ਵਜੇ ਤੱਕ ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੋਗੀਆ ਵਾਲੀ ਬਸਤੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।