ਫ਼ਾਜ਼ਿਲਕਾ, 22 ਦਸੰਬਰ 2024 : ਫ਼ਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਾਂਝੇ ਸਰਚ ਓਪਰੇਸ਼ਨ ਦੇ ਜ਼ਰੀਏ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਅਭਿਆਨ ਦੌਰਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਹਸਤਾ ਕਲਾਂ ਦੇ ਖੇਤਰ ਵਿੱਚੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਕਾਰਵਾਈ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਅਤੇ ਨਸ਼ੇ ਖਿਲਾਫ ਜੰਗ ਵਿੱਚ ਇੱਕ ਹੋਰ ਮਜ਼ਬੂਤ ਕਦਮ ਹੈ। ਫਾਜ਼ਿਲਕਾ ਦੇ ਸਦਰ ਥਾਣੇ ਦੀ ਐਸਐਚਓ ਸ਼ਿਮਲਾ ਰਾਣੀ ਨੇ ਦੱਸਿਆ ਕਿ ਬੀਐਸਐਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਬੀਓਪੀ ਜੀਜੀ ਬੇਸ ਨੇੜੇ ਡਰੋਨ ਦੀ ਆਵਾਜਾਈ ਹੋਈ ਹੈ, ਜਿਸ 'ਤੇ ਹੁਣ ਬੀਐਸਐਫ ਨੇ ਪੁਲਿਸ ਟੀਮ ਦੇ ਨਾਲ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਕਰੀਬ ਚਾਰ ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਤੋਂ ਬਾਅਦ ਖੇਤਾਂ ਨੂੰ ਜਾਂਦੀ ਸਰਕਾਰੀ ਸੜਕ ਤੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਸਦਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 3.5 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।