
ਫ਼ਿਰੋਜ਼ਪੁਰ, 4 ਫਰਵਰੀ 2025 : ਕਾਂਗਰਸ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਸਾਬਕਾ ਵਿਧਾਇਕ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਰੋਜ਼ਪੁਰ ਦੇ ਐਸਪੀਡੀ ਰਣਧੀਰ ਸਿੰਘ ਨੇ ਦੱਸਿਆ ਕਿ ਸਵੇਰੇ 10:30 ਵਜੇ 112 'ਤੇ ਜ਼ਰੂਰ ਇੱਕ ਕਾਲ ਆਈ ਸੀ। ਪਰ ਗੋਲੀਬਾਰੀ ਦੇ ਕੋਈ ਸਬੂਤ ਨਹੀਂ ਮਿਲੇ ਹਨ। ਪੁਲਿਸ ਟੀਮਾਂ ਹਰ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ।