
- ਜ਼ਿਲ੍ਹਾ ਮਾਲ ਅਫ਼ਸਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼
ਮਾਲੇਰਕੋਟਲਾ 16 ਜਨਵਰੀ 2025 : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਗਈ । ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਜਾਇਜ਼ਾ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਨੇ ਲਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਿੰਸੀਪਲ ਆਰਤੀ ਗੁਪਤਾ, ਡਾ. ਮੀਨਾ ਕੁਮਾਰੀ, ਡਾ. ਸਲੀਮ ਜੁਵੇਰੀ ਵੀ ਮੌਜੂਦ ਸਨ। ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਨੇ ਰਿਹਰਸਲ ਦਾ ਜਾਇਜਾ ਲੈਂਦਿਆਂ ਕਿਹਾ ਕਿ ਗਣਤੰਤਰ ਦਿਵਸ ਦਾ ਸਮਾਗਮ ਦੇਸ਼ ਭਗਤੀ ਦੇ ਜਜਬੇ ਨਾਲ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਸਕੂਲਾਂ ਦੇ ਪ੍ਰਬੰਧਕਾਂ/ਨੁਮਾਇੰਦਿਆਂ ਨੂੰ ਆਦੇਸ਼ ਦਿੱਤੇ ਕਿ ਪਾਈਆਂ ਗਈਆਂ ਖਾਮੀਆਂ ਅਗਲੀ ਸਾਂਝੀ ਰਿਹਰਸਲ ਤੱਕ ਦੂਰ ਕਰ ਲਈਆਂ ਜਾਣ । ਉਨ੍ਹਾਂ ਹੋਰ ਦੱਸਿਆ ਕਿ ਅਗਲੀ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 20 ਜਨਵਰੀ ਨੂੰ ਅਤੇ ਫੁਲ ਡੱਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਅੱਜ ਦੀ ਪਹਿਲੀ ਰਿਹਰਸਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ,ਕੇ.ਐਮ.ਆਰ.ਡੀ.ਜੈਨ ਕਾਲਜ (ਲੜਕੀਆਂ),ਸੀਤਾ ਗਰਾਮਰ ਸਕੂਲ,ਸੋਹਰਾਬ ਪਬਲਿਕ ਸਕੂਲ,ਸਾਹਿਬਜਾਦਾ ਫਤਿਹ ਸਿੰਘ ਪਬਲਿਕ ਸਕੂਲ,ਐਸ.ਬੀ.ਐਮ.ਪਬਲਿਕ ਸਕੂਲ,ਡੀ.ਏ.ਵੀ ਪਬਲਿਕ ਸਕੂਲ ਅਤੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੇ ਵੱਖ ਵੱਖ ਸਭਿਆਚਾਰਕ ਰਿਹਰਸਲ ਵਿੱਚ ਭਾਗ ਲਿਆ ।