ਦਸਤਾਰ ਕੈਂਪ ਦੇ ਤੀਸਰੇ ਦਿਨ ਗਿਆਨੀ ਹਰਪਾਲ ਸਿੰਘ ਨੇ ਸਜਾਈਆਂ ਬੱਚਿਆਂ ਦੇ ਸਿਰਾਂ ਤੇ ਦਸਤਾਰਾਂ 

  • ਚੀਮਾ ਅਤੇ ਰਿਆ ਵੱਲੋਂ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕੀਤਾ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੇਨ ਗੇਟ ਤੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਤਿੰਨ ਦਿਨਾਂ ਦਸਤਾਰਾਂ ਦੇ ਲੰਗਰ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਬੱਚਿਆਂ ਦੇ ਸਿਰਾਂ ਤੇ ਦਸਤਾਰਾਂ ਸਜਾਈਆਂ ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਲੰਗਰਾ ਵਿਚੋਂ ਅਨੌਖਾ ਲੰਗਰ ਦਸਤਾਰਾਂ ਦਾ ਹੈ ਜੋਂ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੁਸਾਇਟੀ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਤਾਰ ਕਈ ਸਾਲਾਂ ਤੋਂ ਸੇਵਾ ਕਰਦੇ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ. ਲਖਬੀਰ ਸਿੰਘ ਪ੍ਰਿੰਸੀਪਲ  ਵੱਲੋਂ ਆਏ ਹੋਏ ਕੌਚ ਸਹਿਬਾਨ ਅਤੇ ਬਲੱਡ ਬੈਂਕ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਹਰ ਤਰ੍ਹਾਂ ਦਾ ਸਹਿਯੋਗ ਸੰਸਥਾ ਨੂੰ ਦਿੱਤਾ ਜਾਵੇਗਾ। ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਜੱਥੇਦਾਰ ਜਗਰੂਪ ਸਿੰਘ ਗੁੱਜਰਵਾਲ ਅਤੇ ਸੰਸਥਾ ਕੌਮੀ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਵੱਲੋਂ ਪੂਰੇ ਪੰਜਾਬ ਵਿਚੋਂ ਆਏ ਹੋਏ ਕੌਰ ਸਹਿਬਾਨ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਤੀਸਰੇ ਦਿਨ ਵੀ 95 ਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਤਿੰਨ ਦਿਨ ਵਿਸ਼ੇਸ਼ ਤੌਰ ਹਾਜ਼ਰੀ ਭਰਨ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਸੋਨੂੰ ਚੀਮਾ,ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਜੈਲਦਾਰ ਸੁਖਵਿੰਦਰ ਸਿੰਘ ਘੁਮੰਡਗੜ੍ਹ, ਲਖਵਿੰਦਰ ਸਿੰਘ ਵਾਈਸ ਪ੍ਰਿੰਸੀਪਲ, ਗੁਰਪ੍ਰੀਤ ਸਿੰਘ ਗਿੱਲ, ਜਗਤਾਰ ਸਿੰਘ ਕਾਲੇਮਾਜਰਾ, ਸੁਖਵੰਤ ਸਿੰਘ, ਜਸਵਿੰਦਰ ਸਿੰਘ ਧੂਰੀ, ਸੁਸ਼ੀਲ ਕੁਮਾਰ, ਜਗਨੰਦਨ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਡਾ. ਜਸਪ੍ਰੀਤ ਸਿੰਘ ਰੰਧਾਵਾ, ਨਰਿੰਦਰ ਸਿੰਘ ਰਸੀਦਪੁਰ, ਸਤਨਾਮ ਸਿੰਘ, ਡੀ ਐਸ ਪੀ ਕਰਨੈਲ ਸਿੰਘ, ਡਾਕਟਰ ਬਲਜੀਤ ਸਿੰਘ , ਸਖਜੀਤ ਸਿੰਘ ਮੰਡੋਫਲ, ਕੰਵਲਜੀਤ ਸਿੰਘ, ਹਰਿੰਦਰਜੀਤ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਧੂਰੀ , ਜਗਨੰਦਨ ਸਿੰਘ, ਹਰਪਾਲ ਸਿੰਘ ਗਿੱਲ, ਹਰਮਨ ਸਿੰਘ, ਅਮਰਿੰਦਰ ਸਿੰਘ, ਜਤਿੰਦਰ ਸਿੰਘ ਜੌਲੀ, ਹਰਭਜਨ ਸਿੰਘ, ਜਸਵੀਰ ਸਿੰਘ, ਤੋਂ ਇਲਾਵਾ ਨੌਜਵਾਨਾਂ ਦੇ ਦਸਤਾਰਾਂ ਸਜਾਉਣ ਵਾਲੇ ਕੋਚ ਸਾਹਿਬਾਨ ਵੀ ਹਾਜ਼ਰ ਸਨ। ਸੁਸ਼ੀਲ ਕੁਮਾਰ ਵੱਲੋਂ ਦਸਤਾਰ ਕੋਚਾ ਲਈ ਤਿੰਨ ਦਿਨ ਕੌਫੀ ਦਾ ਲੰਗਰ ਲਗਾਇਆ ਗਿਆ। ਡਾਕਟਰ ਲਖਵੀਰ ਸਿੰਘ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕੀਤਾ ਗਿਆ