
- 90 ਲੱਖ ਰੁਪਏ ਦੀ ਆਵੇਗੀ ਲਾਗਤ
- ਕਿਹਾ ਸ਼ਹਿਰ ਦੀਆਂ ਸਾਰੀਆਂ ਸੜਕਾਂ ਜਲਦ ਬਣਾਈਆਂ ਜਾਣਗੀਆਂ
ਫਾਜ਼ਿਲਕਾ, 22 ਅਪ੍ਰੈਲ 20255 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਸੰਕਲਪਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਸ਼ਹਿਰ ਦੀ ਇਕ ਪ੍ਰਮੁੱਖ ਕਾਲੌਨੀ ਵਿਜੈ ਕਾਲੌਨੀ ਨੂੰ ਜਾਂਦੀ ਸੜਕ ਬਣਨ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਵਿਚ ਪੈਂਦੀਆਂ ਸਾਰੀਆਂ ਅੜਚਨਾ ਪੰਜਾਬ ਸਰਕਾਰ ਵਲੋਂ ਦੂਰ ਕਰ ਲਈਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ਕੁੱਝ ਦਿਨਾਂ ਵਿਚ ਵਿਜੈ ਕਲੋਨੀ ਵਾਲੀ ਸੜਕ ਬਣਕੇ ਤਿਆਰ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੜਕ ਦੇ ਵਿਚਕਾਰ ਲੱਗੇ ਬਿਜਲੀ ਦੇ ਖੰਭੇ ਹਟਾ ਦਿੱਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਵਧੀਆਂ ਹੋਈਆਂ ਥੜ੍ਹੀਆਂ ਨੂੰ ਪਿੱਛੇ ਕਰਨ ਦੀ ਵੀ ਸਲਾਘਾ ਕੀਤੀ ਅਤੇ ਇਸ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਿਰਮਾਣ ਤੇ 90 ਲੱਖ ਰੁਪਏ ਦਾ ਖਰਚ ਆਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਰੋਇਲ ਸਿਟੀ ਕਲੋਨੀ, ਵਿਜੈ ਕਲੋਨੀ, ਐਮ.ਸੀ. ਕਲੋਨੀ ਸਮੇਤ 5 ਕਲੋਨੀਆਂ ਦੇ ਲੋਕਾਂ ਨੂੰ ਸੌਖ ਹੋਵੇਗੀ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹੋਰ ਕਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਨਵੀਂਆਂ ਬਣਾਈਆਂ ਜਾਣਗੀਆਂ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਸਹੁਲਤਾਂ ਮੁਹੱਈਆਂ ਕਰਵਾਉਣ ਲਈ ਦ੍ਰਿੜ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਐਨਓਸੀ ਦੀ ਸ਼ਰਤ ਖ਼ਤਮ ਕਰਕੇ ਵੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਸੀ।