- ਵੋਟਰਾਂ ਨੁੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ
ਫਾਜਿਲਕਾ 30 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿਮ ਤਹਿਤ ਜਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਦਸੰਬਰ 2023 ਤੋਂ ਲੋਕ ਸਭਾ ਚੋਣਾਂ-2024 ਦੇ ਐਲਾਨ ਤੱਕ ਵੋਟਰਾਂ ਲਈ ਇਹ ਕੇਂਦਰ ਉਪਲਬਧ ਰਹਿਣਗੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਇਆ ਜਾਣ ਵਾਲਾ ਪ੍ਰਦਰਸ਼ਨੀ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਲਗਾਏ ਗਏ ਪ੍ਰਦਰਸ਼ਨੀ ਕੇਂਦਰ ਵਿਧਾਨ ਸਭਾ ਚੋਣ ਹਲਕਾ 79-ਜਲਾਲਾਬਾਦ ਲਈ ਐਸ.ਡੀ.ਐੱਮ. ਦਫਤਰ ਜਲਾਲਾਬਾਦ, ਵਿਧਾਨ ਸਭਾ ਚੋਣ ਹਲਕਾ 80-ਫਾਜਿਲਕਾ ਲਈ ਐਸ.ਡੀ.ਐੱਮ. ਦਫਤਰ ਫਾਜਿਲਕਾ, ਵਿਧਾਨ ਸਭਾ ਚੋਣ ਹਲਕਾ 81- ਅਬੋਹਰ ਲਈ ਐਸ.ਡੀ.ਐੱਮ. ਦਫਤਰ ਅਬੋਹਰ ਅਤੇ ਵਿਧਾਨ ਸਭਾ ਚੋਣ ਹਲਕਾ 82-ਬੱਲੂਆਣਾ ਲਈ ਬੀ.ਡੀ.ਪੀ.ਓ ਦਫਤਰ ਅਬੋਹਰ ਵਿਖੇ ਲਗਾਏ ਜਾ ਰਹੇ ਹਨ। ਇਹਨਾਂ ਪ੍ਰਦਰਸ਼ਨੀ ਕੇਂਦਰਾਂ ਵਿਚ ਜਾ ਕੇ ਵੋਟਰ ਆਪਣੀ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਜਾਣ ਸਕਦਾ ਹੈ ਅਤੇ ਉਹ ਵੋਟ ਪਾ ਕੇ ਦੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਮਹੱਤਤਾ ਨੂੰ ਦਰਸ਼ਾਉਂਦਾ ਇਹ ਪਹਿਲਕਦਮੀ ਕੀਤੀ ਜਾ ਰਹੀ ਹੈ ਤੇ ਆਪਣੀ ਵੋਟ ਬਣਵਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਦੀ ਵੋਟ ਦੇ ਅਧਿਕਾਰ ਦਾ ਇਸੇਤਮਾਲ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਇਨ੍ਹਾਂ ਪ੍ਰਦਰਸ਼ਨੀ ਕੇਂਦਰਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।