
ਰਾਏਕੋਟ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਭਗਤ ਦੀ ਕਮੇਟੀ ਵੱਲੋੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸੋਭਿਤ ਕੀਤਾ ਹੋਇਆ ਸੀ ਤੇ ਸੰਗਤਾਂ ਦਾ ਵੱਡਾ ਇੱਕਠ ਨਗਰ ਕੀਰਤਨ ਦੇ ਨਾਲ ਵਾਹਿਗੁਰੂ ਦਾ ਜਾਪ ਕਰਦਾ ਜਾ ਰਿਹਾ ਸੀ। ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਪਿੰਡ ਦੇ ਵੱਖ ਵੱਖ ਪੜਾਵਾਂ ਤੇ ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਭਾਈ ਜਸਵੀਰ ਸਿੰਘ ਜਲਾਲਦੀਵਾਲ ਦੇ ਜੱਥੇ ਵੱਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ ਅਤੇ ਭਾਈ ਧੰਨਾ ਸਿੰਘ ਹਥਨ ਵਾਲਿਆਂ ਅਤੇ ਸਤਨਾਮ ਸਿੰਘ ਧਨੌਲਾ ਵਾਲਿਆਂ ਦੇ ਜੱਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਭਗਤ ਜੀ ਅਤੇ ਸਿੱਖ ਧਰਮ ਨਾਲ ਸਬੰਧਿਤ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ, ਸਾਬਕਾ ਸਰਪੰਚ ਬਲੌਰ ਸਿੰਘ, ਸਾਬਕਾ ਸਰਪੰਚ ਜਗਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਬਸੰਤ ਸਿੰਘ ਪੰਚ, ਬੂਟਾ ਸਿੰਘ ਪੰਚ, ਸਰਦਾਰਾ ਸਿੰਘ ਪੰਚ, ਸੁਖਦਰਸ਼ਨ ਸਿੰਘ ਪੰਚ, ਨਿਰਭੈ ਸਿੰਘ ਪੰਚ, ਇੰਦਰਜੀਤ ਸਿੰਘ ਪੰਚ, ਮੇਜਰ ਸਿੰਘ, ਚੰਦ ਸਿੰਘ ਬਾਠ, ਭਗਵਾਨ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਰਾਜਾ ਸਿੰਘ, ਬਲਵੀਰ ਸਿੰਘ, ਚੇਤਨ ਸਿੰਘ, ਗੁਰਮੁੱਖ ਸਿੰਘ, ਇੰਦਰਜੀਤ ਸਿੰਘ ਮੌੜ, ਕੁਲਵਿੰਦਰ ਸਿੰਘ, ਹਰਚੇਤ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।