ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਤ ਲਹਿਰ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 15 ਜਨਵਰੀ ਤੱਕ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਕੀਤਾ ਗਿਆ ਹੈ।