ਗੁਰੂਹਰਸਹਾਏ ਪੁਲਿਸ ਨੇ 150 ਤੋਂ ਵਧੇਰੇ ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਕੀਤੀਆਂ ਬਰਾਮਦ

ਗੁਰੂਹਰਸਹਾਏ , 21 ਮਾਰਚ : ਸਥਾਨਕ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਨਸ਼ਾ ਤਸ਼ਕਰਾਂ ਤੇ ਕਾਰਵਾਈ ਕਰਦਿਆਂ 150 ਤੋਂ ਜਿਆਦਾ ਨਜਾਇਜ ਸ਼ਰਾਬ ਦੀਆਂ ਪੇਟੀਆਂ ਫੜ੍ਹਨ ਦਾ ਦਾਆਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਦੋ ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਸੀ, ਜਦੋਂ ਉਸ ਦਾ ਮੋਬਾਇਲ ਚੈੱਕ ਕੀਤਾ ਗਿਆ ਤਾਂ ਉਸਦੇ ਮੋਬਾਇਲ ਵਿੱਚ ਇੱਕ ਨੰਬਰ ਜਨਕ ਰਾਜ ਮੰਡੀ ਪੰਜੇਕੇ ਉਤਾੜ ਦਾ ਨੰਬਰ ਡਾਇਲ ਕੀਤਾ ਹੋਇਆ ਸੀ, ਜਿਸ ‘ਤੇ ਪਹਿਲਾਂ ਵੀ ਨਜ਼ਾਇਜ਼ ਸ਼ਰਾਬ ਦੇ ਮੁਕੱਦਮੇ ਦਰਜ ਹਨ। ਜਦੋਂ ਉਕਤ ਵਿਅਕਤੀ ਤੋਂ ਜਾਂਚ ਪੜਤਾਲ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਇਹ ਸ਼ਰਾਬ ਉਹ ਮੰਡੀ ਪੰਜੇ ਕੇ ਉਤਾੜ ਤੋਂ ਲੈ ਕੇ ਆਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਐਕਸਾਈਜ ਵਿਭਾਗ ਦੇ ਮੁਲਾਜਮਾਂ ਨੂੰ ਨਾਲ ਲੈ ਕੇ ਉਕਤ ਵਿਅਕਤੀ ਦੇ ਦੱਸੇ ਅਨੁਸਾਰ ਟਿਕਾਣੇ ਤੇ ਰੇਡ ਕੀਤੀ ਤਾਂ ਤਲਾਸ਼ੀ ਦੌਰਾਨ ਉਥੋਂ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਨਜ਼ਾਇਜ਼ ਸ਼ਰਾਬ ਦੀਆਂ ਪੇਟੀਆਂ ਮਿਲੀਆਂ। ਜਿਸ ਨੂੰ ਉਨ੍ਹਾਂ ਵੱਲੋਂ ਆਪਣੇ ਕਬਜੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦiੱਸਆ ਕਿ ਐਕਸਾਈਜ ਵਿਭਾਗ ਵੱਲੋਂ ਸ਼ਰਾਬ ਦੀਆਂ ਪੇਟੀਆਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਕਿਹੜੇ ਕਿਹੜੇ ਮਾਰਕੇ ਦੀ ਸ਼ਰਾਬ ਹੈ ਬਾਰੇ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਨਸ਼ਾ ਤਸ਼ਕਰਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

01