ਲੁਧਿਆਣਾ, 7 ਜੂਨ : ਸੀਨੀਅਰ ਅਕਾਲੀ ਲੀਡਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।