
ਰਾਏਕੋਟ, 09 ਜਨਵਰੀ 2025 : ਨੇੜਲੇ ਪਿੰਡ ਰੱਤੋਵਾਲ ਵਿਖੇ ਪਹਿਲਾ ਸੈਵਨ ਸਾਈਡ ਫੁੱਟਬਾਲ ਟੂਰਨਾਂਮੈਂਟ ਬਾਬਾ ਗੁਰਮੁੱਖ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9 ਤੋਂ 12 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਰਪੰਚ ਰਵਿੰਦਰ ਸਿੰਘ ਮੋਤੀ ਅਤੇ ਸਮੂਹ ਗ੍ਰਾਂਮ ਪੰਚਾਇਤ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਸਰਪੰਚ ਰਵਿੰਦਰ ਸਿੰਘ ਨੇ ਸਮੁੱਚੀ ਕਲਬੱ ਨੂੰ ਇਸ ਟੂਰਨਾਂਮੈਂਟ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੀ ਨੌਜਵਾਨੀ ਨਸ਼ਿਆਂ ਤੋਂ ਬਚਾਉਣ ਲਈ ਗਰਾਊਂਡਾ ਨਾਲ ਜੋੜਨ ਜਰੂਰੀ ਹੈ। ਜੇਕਰ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਜਿੱਥੇ ਨਸ਼ਿਆਂ ਤੋਂ ਦੂਰ ਰਹਿਣੇ, ੳੁੱਥੇ ਸਿਹਤ ਪੱਖੋਂ ਵੀ ਤੰਦਰੁਸਤ ਰਹਿਣਗੇ। ਇਸ ਮੌਕੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲੀਵਾਰ ਸੈਵਨ ਸਾਈਡ ਫੁੱਟਬਾਲ 17ਸਾਲਾ ਟੂਰਨਾਂਮੈਂਟ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਤਾਸ਼ ਸੀਪ ਦੇ ਮੁਕਾਬਲੇ ਵੀ 12 ਜਨਵਰੀ ਨੂੰ ਕਰਵਾਏ ਜਾਣਗਡੇ ਅਤੇ ਜੇਤੂਆਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਰੱਤੋਵਾਲ (ਜਿਲ੍ਹਾ ਜੁਆਇੰਟ ਸਕੱਤਰ), ਹਰਵਿੰਦਰ ਸਿੰਘ, ਬਲਵੀਰ ਸਿੰਘ, ਗੁਰਿੰਦਰਜੀਤ ਸਿੰਘ, ਮਨਜੀਤ ਕੌਰ, ਕੁਲਵੰਤ ਕੌਰ, ਰਣਜੀਤ ਕੌਰ, ਕਮਲਜੀਤ ਕੌਰ, ਸਿਮਰਜੀਤ ਕੌਰ (ਸਾਰੇ ਪੰਚ), ਕਰਮਜੀਤ ਸਿੰਘ ਕਲੇਰ, ਆਤਮਾ ਸਿੰਘ ਢਿੱਲੋਂ, ਗੁਰਪਾਲ ਸਿੰਘ, ਜਗਦੀਪ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਜਸਪਾਲ ਸਿੰਘ ਚਾਹਲ, ਹਰਪ੍ਰੀਤ ਸਿੰਘ ਸਿੱਧੂ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਚਾਹਲ ਤੋਂ ਇਲਾਵਾ ਖਿਡਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।