ਸਿਹਤ ਕੇਂਦਰਾਂ ਦੇ ਸਾਜੋ ਸਮਾਨ ਅਤੇ ਦਵਾਈਆਂ ਨੂੰ ਗੂਗਲ ਸੀਟ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਰਚੁਅਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਉਹਨਾਂ ਸਮੂਹ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿੱਚ ਉਪਲਬਧ ਸਾਜੋ ਸਮਾਨ ਅਤੇ ਦਵਾਈਆਂ ਨੂੰ ਗੂਗਲ ਸੀਟ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਹੋਰ ਲੁੜੀਦੇ ਸਮਾਨ ਅਤੇ ਦਵਾਈਆਂ ਦੀ ਮੰਗ ਵੀ ਖਤਮ ਹੋਣ ਤੋਂ ਪਹਿਲਾਂ ਸਮੇਂ ਸਿਰ ਆਨਲਾਈਨ ਕੀਤੀ ਜਾਵੇ ਤਾਂ ਕਿ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਉੱਚ ਅਧਿਕਾਰੀਆਂ ਵੱਲੋਂ ਕੀਤੇ ਹੁਕਮਾਂ ਦੀ ਇੰਨ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਆਪੋ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦਾ ਪੂਰਾ ਡਾਟਾ, ਉਪਲੱਬਧ ਸਾਜੋ ਸਮਾਨ, ਦਵਾਈਆਂ ਆਦਿ ਨੂੰ ਗੂਗਲ ਸੀਟ ਤੇ ਉਪਲਬਧ ਪਰਫਾਰਮੇ ਅਨੁਸਾਰ ਅਪਲੋਡ ਕਰਕੇ ਇਸ ਦੀ ਰਿਪੋਰਟ ਤੁਰੰਤ ਇਸ ਦਫਤਰ ਨੂੰ ਭੇਜਣ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਬਚਨਵੱਧ ਹੈ ਇਸ ਲਈ ਹਰ ਸਿਹਤ ਸੰਸਥਾ ਵਿੱਚ ਲੁੜੀਂਦਾ ਸਾਜੋ ਸਮਾਨ ਅਤੇ ਦਵਾਈਆਂ ਦੀ ਮਿਕਦਾਰ ਲੋੜੀਦੀ ਮਾਤਰਾ ਵਿੱਚ ਹੋਣੀ ਚਾਹੀਦੀ ਹੈ  ਅਤੇ ਜੇਕਰ ਕਿਸੇ ਸਮਾਨ/ਦਵਾਈਆਂ ਦੀ ਹੋਰ ਜਰੂਰਤ ਹੋਵੇ ਤਾਂ ਇਸ ਦੇ ਖਤਮ ਹੋਣ ਤੋਂ ਪਹਿਲਾਂ ਹੀ ਇਸ ਦੀ ਡਿਮਾਂਡ ਭੇਜੀ ਜਾਵੇ ਤਾਂ ਕਿ ਮਰੀਜ਼ਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਹਾਂ, ਸੀਨੀਅਰ ਮੈਡੀਕਲ ਅਫਸਰ ਡਾਕਟਰ ਕੰਵਲਦੀਪ ਸਿੰਘ, ਮੈਡੀਕਲ ਅਫਸਰ ਡਾ ਯੋਗਿਤਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡੀਪੀਐਮ ਡਾਕਟਰ ਕਸੀਤਿ ਸੀਮਾ , ਫਾਰਮੇਸੀ ਅਫਸਰ ਸੰਦੀਪ ਸਿੰਘ ,ਗਗਨ ਥੰਮਨ, ਆਦਿ ਹਾਜ਼ਰ ਸਨ।