ਮੋਗਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਵਿਰਸਾ ਸੰਭਾਲ ਮੁਹਿੰਮ, ਪੰਜਾਬ ਵੱਲੋਂ ਨੌਵੀਂ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਪੁੱਜੇ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖਾਂ ਦੀ ਘੱਟ ਰਹੀ ਆਬਾਦੀ ਤੇ ਚਿੰਤਾਂ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ, ਪੰਜਾਬ 'ਚ ਸਾਡੀ ਅਬਾਦੀ 63 ਫੀਸਦ ਸੀ ਅਤੇ ਹੁਣ ਸਾਡੀ ਅਬਾਦੀ 57 ਫੀਸਦ ਹੀ ਰਹਿ ਗਈ। ਉਨ੍ਹਾਂ ਕਿਹਾ ਬਾਹਰੀ ਲੋਕ ਸਾਡਾ ਧਰਮ ਪਰਿਵਰਤਨ ਕਰ ਰਹੇ ਨੇ ਤੇ ਅਸੀਂ ਆਪਣੇ ਧਰਮ ਬਾਰੇ ਲੋਕਾਂ ਨੂੰ ਜਾਗਰੂਕ ਨਹੀਂ ਕਰ ਸਕੇ। ਲਾਲਪੁਰਾ ਨੇ SGPC 'ਤੇ ਵੀ ਨਿਸ਼ਾਨਾ ਸਾਧਿਆ।