
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਸਮੂਹ ਸਟਾਫ ਮੈਂਬਰਾਂ ਦੇ ਸਹਿਯੋਗ ਨਾਲ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਕਾਲਜ ਦੇ ਮੇਨ ਗੇਟ ਤੇ ਸਵੇਰ ਤੋਂ ਸ਼ਾਮ ਤੱਕ ਚਾਹ, ਕੌਫ਼ੀ, ਗਜਰੇਲਾ, ਬਿਸਕੁਟ, ਮੱਠੀਆਂ ਦਾ ਲੰਗਰ ਲਗਾਇਆ ਗਿਆ। ਜਿਸ ਦੀ ਆਰੰਭਤਾ ਦੀ ਅਰਦਾਸ ਪ੍ਰੋਫੈਸਰ ਸੁਪਰੀਤ ਸਿੰਘ ਨੇ ਕੀਤੀ ਉਪਰੰਤ ਸੰਗਤਾਂ ਨੂੰ ਲੰਗਰ ਛਕਾਇਆ ਗਿਆ । ਇਸ ਦੀ ਜਾਣਕਾਰੀ ਦਿੰਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਾਲਜ਼ ਦੇ ਟਰੱਸਟੀ ਸਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚੇ ਜਿਸ ਦੌਰਾਨ ਬਾਰ ਐਸੋਸੀਏਸ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਮੀਤ ਸਿੰਘ ਸੋਨੂੰ ਚੀਮਾ ਸਾਬਕਾ ਡਰੈਕਟਰ ਮਾਰਕਫੈਡ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸੇਵਾ ਕੀਤੀ ਗਈ ਕਾਲਜ਼ ਦੇ ਪ੍ਰਿੰਸੀਪਲ ਸਹਿਬਾਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਅਤੇ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।