
- ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ
- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ : ਢਿੱਲੋਂ
ਫਤਿਹਗੜ੍ਹ ਸਾਹਿਬ, 21 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਅੱਜ ਭਰਤੀ ਮੁਹਿੰਮ ਦੀ ਸ਼ੁਰੂਆਤ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਜਗਤ ਮਾਤਾ ਗੁਜਰੀ ਜੀ ਦੇ ਅਸ਼ੀਰਵਾਦ ਉਪਰੰਤ ਵਰਕਰਾਂ ਤੇ ਆਗੂਆਂ ਦੀ ਭਰਵੀਂ ਮੀਟਿੰਗ ਕਰਕੇ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਆਬਜ਼ਰਵਰ ਸ ਬਿਕਰਮਜੀਤ ਸਿੰਘ ਖਾਲਸਾ, ਜ਼ਿਲ੍ਹਾ ਆਬਜ਼ਰਵਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਰਹੇ। ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ। ਇਸ ਮੁਹਿੰਮ ਦਾ ਉਦਘਾਟਨ ਪਾਰਟੀ ਦੇ ਅਬਜਰਵਰ ਬਿਕਰਮ ਸਿੰਘ ਖਾਲਸਾ ਅਤੇ ਪਰਮਜੀਤ ਸਿੰਘ ਢਿੱਲੋ ਨੇ ਕੀਤਾ। ਜ਼ਿਲ੍ਹਾ ਆਬਜ਼ਰਵਰ ਬਿਕਰਮਜੀਤ ਸਿੰਘ ਖਾਲਸਾ, ਜ਼ਿਲ੍ਹਾ ਆਬਜ਼ਰਵਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਇਸ ਭਰਤੀ ਮੁਹਿੰਮ ਦਾ ਮੁੱਖ ਉਦੇਸ਼ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਹੈ, ਜ਼ਿਆਦਾ ਤੋਂ ਜ਼ਿਆਦਾ ਮੈਂਬਰਾਂ ਨੂੰ ਸ਼ਾਮਿਲ ਕਰਕੇ ਅਤੇ ਸਮਾਜ ਦੇ ਹਰ ਵਰਗ ਦੀ ਪ੍ਰਤਿਨਿਧਤਾ ਯਕੀਨੀ ਬਣਾਉਣਾ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ, ਅਤੇ ਇਸ ਮੁਹਿੰਮ ਰਾਹੀਂ, ਅਸੀਂ ਉਹਨਾਂ ਵਿਅਕਤੀਆਂ ਨੂੰ ਇਕੱਠਾ ਕਰਨ ਦਾ ਉਦੇਸ਼ ਰੱਖਦੇ ਹਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਡੇ ਦ੍ਰਿਸ਼ਟਿਕੋਣ ਨੂੰ ਸਾਂਝਾ ਕਰਦੇ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਮੈਂ ਨੌਜਵਾਨਾਂ ਅਤੇ ਸਾਰੇ ਸਮਾਜ ਦੇ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਮੁਹਿੰਮ ਵਿੱਚ ਸਰਗਰਮ ਹਿੱਸਾ ਲੈਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਭਲਾਈ ਲਈ ਇੱਕ ਮਜ਼ਬੂਤ ਤਾਕਤ ਬਣਾਉਣ ਵਿੱਚ ਯੋਗਦਾਨ ਪਾਉਣ,” ਝਿੰਜਰ ਨੇ ਅਖੀਰ ਵਿੱਚ ਕਿਹਾ।