
- ਵਿੱਤੀ ਸਾਲ 2024-25 ਦੌਰਾਨ ਬੁਢਾਪਾ ਪੈਨਸ਼ਨਰ ਸਕੀਮ ਤਹਿਤ 22 ਕਰੋੜ 07 ਲੱਖ 89 ਹਜ਼ਾਰ 500 ਰੁਪਏ , ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ 6 ਕਰੋੜ 21ਲੱਖ 30 ਹਜ਼ਾਰ ਰੁਪਏ, ਆਸ਼ਰਿਤ ਬੱਚਿਆਂ ਨੂੰ 1 ਕਰੋੜ64 ਲੱਖ 16 ਹਜ਼ਾਰ ਦਿਵਿਆਂਗਜਨਾਂ ਵਿਅਕਤੀਆਂ 3 ਕਰੋੜ 16 ਲੱਖ 26 ਹਜ਼ਾਰ ਰੁਪਏ ਦੀ ਰਾਸ਼ੀ ਵਿਤਰਨ
ਮਾਲੇਰਕੋਟਲਾ 4 ਅਪ੍ਰੈਲ 2025 : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦੀ ਜਾਇਜਾ ਲੈਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਲਾਭ ਹਰ ਹਾਲ 'ਚ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਨਿਰਵਿਘਨ ਮਿਲਣੇ ਯਕੀਨੀ ਬਣਾੲਟਾ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾ ਤੱਕ ਪੁਜਦਾ ਕਰਨ ਲਈ ਪੈਨਸ਼ਨ ਜਾਗਰੂਕਤਾ ਮੁਹਿੰਮ ਵੰਢੀ ਜਾਵੇ ਤਾਂ ਜੋ ਯੋਗ ਲਾਭਪਾਰਤੀ ਬਿਨ੍ਹਾਂ ਪੈਨਸ਼ਨ ਤੋਂ ਵਾਝਾ ਨਾ ਰਹਿ ਸਕੇ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆ ਲਈ ਵਿੱਤੀ ਸਹਾਇਤਾ ਅਤੇ ਦਿਵਿਆਂਗਜਨਾਂ ਲਈ ਵਿੱਤੀ ਸਹਾਇਤਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ 33 ਕਰੋੜ 09 ਲੱਖ 61 ਹਜਾਰ 500 ਦੀ ਪੈਨਸ਼ਨ ਤਕਸੀਮ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਬੁਢਾਪਾ ਪੈਨਸ਼ਨਰ ਸਕੀਮ ਤਹਿਤ 1500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕਰੀਬ 147193 ਲਾਭਪਾਤਰੀਆਂ ਨੂੰ 22 ਕਰੋੜ 07 ਲੱਖ 89 ਹਜ਼ਾਰ 500 ਰੁਪਏ ਦੀ ਰਕਮ ਦੀ ਵੰਡ ਕੀਤੀ ਜਾ ਰਹੀ ਹੈ । ਇਸੇ ਤਰ੍ਹਾਂ ਹੀ 41420 ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 6 ਕਰੋੜ 21 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਵਿਤਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 10944 ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 1 ਕਰੋੜ 64 ਲੱਖ 16 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਬਤੌਰ ਪੈਨਸ਼ਨ ਮੁਹੱਈਆ ਕਰਵਾਈ ਗਈ ਹੈ । ਇਸ ਤੋਂ ਬਿਨਾਂ ਜ਼ਿਲ੍ਹੇ ਦੇ ਕਰੀਬ 21084 ਦਿਵਿਆਂਗਜਨਾਂ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਰੂਪ ਵਿੱਚ ਕਰੀਬ 3 ਕਰੋੜ 16 ਲੱਖ 26 ਹਜ਼ਾਰ ਰੁਪਏ ਦੀ ਰਾਸ਼ੀ ਵੀ ਵੰਡ ਕੀਤੀ ਜਾ ਰਹੀਂ ਹੈ, ਉਨ੍ਹਾਂ ਹੋਰ ਦੱਸਿਆ ਕਿ ਮਹੀਨਾ ਫਰਵਰੀ 2024 ਦੌਰਾਨ 50569 ਲਾਭਪਾਤਰੀਆਂ ਨੂੰ 7 ਕਰੋੜ 58 ਲੱਖ 53 ਹਜ਼ਾਰ 500 ਰੁਪਏ ਦੀ ਪੈਨਸ਼ਨ ਰਾਸ਼ੀ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਪੈਨਸ਼ਨ ਧਾਰਕਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੀ ਜਾ ਰਹੀਂ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਜਸਵੀਰ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ 'ਤੇ ਆਪਣੇ ਨੇੜਲੇ ਸੀ.ਡੀ.ਪੀ.ਓ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।