ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ 

ਸ੍ਰੀ ਫਤਿਹਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਚੀਮਾ ਦੀ ਅਗਵਾਈ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਛੋੜੀਆਂ ਸਾਬਕਾ ਸਰਪੰਚ ਅਤੇ ਹਲਕਾ ਸਮਰਾਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਰੀਆਂ ਸ਼ਾਮਿਲ ਹੋਏ । ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਤੇ ਸਰਬਸੰਮਤੀ ਨਾਲ ਹਲਕਾ ਅਮਲੋਹ ਦਾ ਪ੍ਰਧਾਨ ਜਗਜੀਤ ਸਿੰਘ ਜਦੋਂ ਕਿ ਗੁਰਪ੍ਰੀਤ ਸਿੰਘ ਨੂੰ ਬਲਾਕ ਗੋਬਿੰਦਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਹਲਕਾ ਸਮਰਾਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਰੀਆਂ ਨੇ ਕਿਹਾ ਕਿ ਦਿਲਬਾਗ ਸਿੰਘ ਗਿੱਲ ਪੰਜਾਬ ਪ੍ਰਧਾਨ ਦਿਸ਼ਾ ਨਿਰਦੇਸ਼ ਤਹਿਤ  ਯੂਨੀਅਨ ਨੂੰ ਹੋਰ ਮਜਬੂਤ ਕਰਨ ਲਈ ਵੱਖ ਵੱਖ ਹਲਕਿਆਂ ਵਿੱਚ ਜਾ ਕੇ ਯੂਨੀਅਨ ਦੇ ਮੈਂਬਰ ਨਿਯੁਕਤ ਕੀਤੇ ਜਾ ਰਹੇ, ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਕਿਸਾਨੀ ਨੂੰ ਖੁਸ਼ਹਾਲ ਕਰਨ ਲਈ ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਕਰੀਬ 53 ਦਿਲ ਹੋ ਗਏ ਮਰਨ ਵਰਤੇ ਬੈਠੇ ਨੂੰ ਪਰ ਸਰਕਾਰਾਂ ਉਹਨਾਂ ਦੀ ਕੋਈ ਸਾਰ ਨਹੀਂ ਲੈ ਰਹੀਆਂ ਜਿਸ ਕਾਰਨ ਕਿਸਾਨਾਂ ਦੇ ਮਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਸਰਕਾਰ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦੇ ਮਾਰਨ ਵਰਤ ਨੂੰ ਖੁਲਵਾਉਣ ਤਾਂ ਜੋ ਕਿਸਾਨ ਵੀ ਖੁਸ਼ਹਾਲ ਹੋ ਸਕਣ । ਨਵ ਨਿਯੁਕਤ ਹਲਕਾ ਅਮਲੋਹ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਜੋ ਉਨਾਂ ਦੀ ਡਿਊਟੀ ਲਗਾਈ ਹੈ ਉਹ ਉਸ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਤੇ ਖਨੌਰੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਕੇ ਸੰਘਰਸ਼ ਨੂੰ ਹੋਰ ਮਜਬੂਤ ਕਰਨਗੇ ਤਾਂ ਜੋ ਸਰਕਾਰ ਨੂੰ ਝੁਕਾ ਕੇ ਕਿਸਾਨੀ ਮੰਗਾਂ ਦਾ ਹੱਲ ਹੋ ਸਕੇ । ਇਸ ਮੌਕੇ ਚਰਨ ਸਿੰਘ ਚੀਮਾ ਜ਼ਿਲਾ ਪ੍ਰਧਾਨ ਫਤਿਹਗੜ੍ਹ ਸਾਹਿਬ ਜਗਜੀਤ ਸਿੰਘ ਹਲਕਾ ਪ੍ਰਧਾਨ ਅਮਲੋਹ , ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਗੋਬਿੰਦਗੜ੍ਹ, ਗੁਰਜੰਟ ਸਿੰਘ ਮਾਛੀਵਾੜਾ ,ਸੰਨੀ ਖੰਨਾ, ਗੁਰਵੀਰ ਹੈਡੋ, ਪਰਮਜੀਤ ਸਿੰਘ ਭੰਗੂ , ਲਖਬੀਰ ਸਿੰਘ ,ਨਵਰੀਤ ਹੈਡੋ ,ਗੁਰਦੀਪ ਸਿੰਘ, ਵਿਕਰਮਜੀਤ ਸਿੰਘ, ਗੁਰਦਾਸ ਸਿੰਘ ਵਿੱਕੀ ,ਠੁਕਰਾਲ ਰਮਨ, ਬਿੰਦਰ, ਬਲਪ੍ਰੀਤ ,ਲਵਪ੍ਰੀਤ ਮਾਛੀਵਾੜਾ ਆਦਿ ਮੌਜੂਦ ਸਨ।