ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ

  • ਬੱਚਿਆਂ ਨੂੰ ਦੁੱਧ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ-ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ

ਮੋਗਾ, 11 ਫਰਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ ਸੁਰਿੰਦਰ ਸਿੰਘ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਡੇਅਰੀ ਵਿਕਾਸ ਇੰਸਪੈਕਟਰ ਮੋਗਾ ਸ੍ਰੀ ਨਵਦੀਪ ਸਿੰਘ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ, ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥੀਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਮਿਸ ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਮੋਗਾ ਅਤੇ ਸ੍ਰੀ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਚੈਕ ਕੀਤਾ ਗਿਆ। ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਮੋਗਾ ਦੀ ਟੀਮ ਵੱਲੋਂ ਇਸ ਸਕੂਲ ਦੇ ਪਿ੍ਰੰਸੀਪਲ ਪਰਗਟ ਸਿੰਘ ਬਰਾੜ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਮਿਸ ਦੇਵ ਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡੇਅਰੀ ਵਿਕਾਸ ਵਿਭਾਗ ਮੋਗਾ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।