
- ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਗਸਰ ਪ੍ਰੋਜੈਕਟਾਂ ਦਾ ਉਦਘਾਟਨ
ਮਲੋਟ, 19 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਮੌਕੇ ਦਿੱਤੇ ਜਾ ਰਹੇ ਹਨ। ਇਸ ਤਹਿਤ ਅੱਜ ਹਲਕਾ ਵਿਧਾਇਕ ਅਤੇ ਕੈਬਿਨੇਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਗਸਰ ਵਿਖੇ 94 ਲੱਖ 52 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਡਾ ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਵਿਖੇ ਕੁਲ 28.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮੌੜ ਵਿਖੇ ਕੁਲ 7 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਚੁੰਘਾ ਵਿਖੇ 37 ਲੱਖ ਰੁਪਏ ਨਾਲ ਇੱਕ ਕਮਰੇ ਦਾ ਨਿਰਮਾਣ ਅਤੇ ਚਾਰਦੀਵਾਰੀ 'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੁੰਘਾ ਵਿਖੇ ਕੁਲ 11 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਾਗਸਰ ਵਿਖੇ ਕੁਲ 11 ਲੱਖ ਰੁਪਏ ਨਾਲ ਸਾਇੰਸ ਲੈਬ ਬਣਵਾਈ ਗਈ ਹੈ। ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ 'ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਗਦੇਵ ਬਾਮ ਚੇਅਰਮੈਨ ਕੋਪਰੇਟਿਵ ਬੈਂਕ ਪੰਜਾਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਸ੍ਰੀ ਅਸ਼ਵਨੀ ਬਾਂਸਲ ਪ੍ਰਿੰਸੀਪਲ ਕਮ ਡੀਐਸਐਮ ਸ੍ਰੀ ਮੁਕਤਸਰ ਸਾਹਿਬ, ਸ੍ਰੀ ਸਿਮਰਨਜੀਤ ਸਿੰਘ ਲੱਖੇਵਾਲੀ, ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮਲੋਟ ਹਾਜਰ ਸਨ।