ਨਗਰ ਕੌਂਸਲ ਨੇ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਪੰਦਰਵਾੜਾ ਮਨਾਇਆ

ਸ੍ਰੀ ਫਤਿਹਗੜ੍ਹ ਸਾਹਿਬ, 08 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨਗਰ ਕੌਂਸਲ ਸਰਹਿੰਦ ਵੱਲੋਂ ਸਵੱਛ ਭਾਰਤ ਮੁਹਿੰਮ ਤੇ ਸਫਾਈ ਪੰਦਰਵਾੜਾ ਤਹਿਤ ਆਦਰਸ਼ ਨਗਰ ਸਰਹਿੰਦ ਵਿਖੇ ਸੈਂਟਰੀ ਇੰਸਪੈਕਟਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਵਾਰਡ ਵਿੱਚ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸਫਾਈ ਮੁਹਿੰਮ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਅਤੇ ਸੀਨੀਅਰ ਆਗੂ ਕੁਲਦੀਪ ਕੌਰ ਗਿੱਲ ਨੇ ਹਿੱਸਾ ਲਿਆ। ਸਾਬਕਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਅਤੇ ਸੈਂਟਰੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਸਰਹੰਦ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਪੰਦੜਵਾੜਾ ਮਨਾਇਆ ਜਾ ਰਿਹਾ ਹੈ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਤ ਕਰਨ ਦੇ ਨਾਲ ਨਾਲ ਸ਼ਹਿਰ ਨੂੰ ਸਾਫ ਸੁਥਰਾ ਤੇ ਸੁੰਦਰ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਫਾਈ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਨੂੰ ਵੀ ਹਿੱਸਾ ਪਾਉਣ ਦੀ ਲੋੜ ਹੈ ਕਿਉਂਕਿ ਆਪਣੇ ਘਰ ਨੂੰ ਸਾਫ ਸੁਥਰਾ ਰੱਖਣ ਦੇ ਨਾਲ ਨਾਲ ਆਲਾ ਦੁਆਲਾ ਵੀ ਸਾਫ ਸੁਥਰਾ ਰੱਖਣਾ ਚਾਹੀਦਾ ਹੈ,ਤਾਂ ਜੋ ਫੈਲ ਰਹੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਨਗਰ ਕੌਂਸਲ ਸਰਹੰਦ ਵੱਲੋਂ ਕੂੜਾ ਚੁੱਕਣ ਲਈ ਜੋ ਗੱਡੀਆਂ ਚਲਦੀਆਂ ਹਨ ਉਸ ਵਿੱਚ ਹੀ ਕੂੜਾ ਪਾਇਆ ਜਾਵੇ ,ਜਾਂ ਘਰ ਵਿੱਚ ਦਸਟਬਿਨ ਰੱਖਿਆ ਜਾਵੇ ਤੇ ਕੂੜਾ ਨਗਰ ਕੌਂਸਲ ਦੀਆਂ ਗੱਡੀਆਂ ਵਿੱਚ ਪਾਇਆ ਜਾਵੇ। ਇਸ ਮੌਕੇ ਸੈਨਟਰੀ ਇੰਸਪੈਕਟਰ ਸ਼੍ਰੀ ਮਨੋਜ ਕੁਮਾਰ, ਕਲਰਕ ਸ਼੍ਰੀ ਹੰਸਰਾਜ, ਸੀਐਫ ਹਰਪ੍ਰੀਤ ਕੌਰ, ਸਫਾਈ ਸੁਪਰਵਾਈਜ਼ਰ ਸ਼੍ਰੀ ਗੋਲਡੀ, ਆਰਜੀ ਮੇਟ ਸ਼੍ਰੀ ਅਮਨ ਕੁਮਾਰ ਆਦੀ ਸਮੂਹ ਸਟਾਫ ਹਾਜ਼ਰ ਸਨ।