
ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਸੂਬੇ ਵਿੱਚ ਦਿਨ ਬਦਿਨ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਨੌਜਵਾਨੀ ਨੂੰ ਬਚਾਉਣ ਦੇ ਮੰਤਵ ਨਾ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਵਿੱਚ ਆਪਸੀ ਤਾਲਮੇਲ ਬਣਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਦੇ ਤਹਿਤ ਅੱਜ ਰਾਏਕੋਟ ਵਿਖੇ ਡੀਐਸਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਰਮਨਿੰਦਰ ਸਿੰਘ ਐਸਪੀ (ਹੈਡਕੁਆਟਰ) ਵਿਸ਼ੇਸ਼ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਪੀ ਰਮਨਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਤੇ ਕਾਬੂ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸੰਭਵ ਤਾਂ ਹੀ ਹੋ ਸਕਦਾ ਹੈ ਜੇਕਰ ਲੋਕ ਇਸ ਮੁਹਿੰਮ ਵਿੱਚ ਸਾਡਾ ਸਾਥ ਦੇਣ, ਕਿਉਂਕਿ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾਉੇਣ ਲਈ ਲੋਕ ਲਹਿਰ ਚਲਾਉਣੀ ਪਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪਿੰਡ ਅਤੇ ਮੁਹੱਲਿਆਂ ਵਿੱਚ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਜੇਕਰ ਕੋਈ ਨਸ਼ੇ ਦਾ ਆਦੀ ਹੈ ਉਸ ਦਾ ਇਲਾਜ ਕਰਵਾਉਣ ‘ਚ ਸਾਥ ਦੇਣ।ਐਸਪੀ ਰਮਨਿੰਦਰ ਸਿੰਘ ਨੇ ਕਿਹਾ ਕਿ ਤੁਹਾਡੇ ਇਲਾਕੇ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਮਾੜੇ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਕਰਮਜੀਤ ਸਿੰਘ, ਮੁਨਸੀ ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ, ਅਨਿਲ ਕੁਮਾਰ, ਕੌਂਸਲਰ ਮੁਹੰਮਦ ਇਮਰਾਨ, ਕੌਂਸਲਰ ਸੁਖਵਿੰਦਰ ਸਿੰਘ ਸੁੱਖੂ, ਕੌਸਲਰ ਗੁਰਦਾਸ ਮਾਨ, ਮਾ. ਸੁਰਿੰਦਰ ਸਿੰਘ, ਹਰਵਿੰਦਰ ਸਿੰਘ ਰਾਣਾ, ਮਨਪ੍ਰੀਤ ਸਿੰਘ ਸਿੱਧੂ, ਸਾਬਕਾ ਸਰਪੰਚ ਪਰਮਜੀਤ ਸਿੰਘ, ਅਮਰੀਕ ਸਿੰਘ ਸੰਧੂ, ਬਲਜਿੰਦਰ ਸਿੰਘ ਗਰੇਵਾਲ, ਹਾਕਮ ਸਿੰਘ, ਕਰਮਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।