ਰਾੜਾ ਸਾਹਿਬ (ਬਲਜੀਤ ਸਿੰਘ ਜੀਰਖ) :1999 ਵਿੱਚ ਖਾਲਸੇ ਦੇ 300 ਸਾਲਾ ਸਾਜਨਾ ਦਿਵਸ ਮੌਕੇ ਇੱਕ ਦਿਨ ਵਿੱਚ 5202 ਖੂਨਦਾਨੀਆਂ ਵੱਲੋਂ ਖੂਨਦਾਨ ਕਰਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਸਰਬ ਧਰਮਾਂ ਦੇ ਸਾਂਝੇ ਮਹਾਂਪੁਰਸ਼ ਸੰਤ ਬਾਬਾ ਦਰਸ਼ਨ ਸਿੰਘ ਜੀ ਵੱਲੋਂ ਹੁਣ ਉਸੇ ਪਿਰਤ ਨੂੰ ਅੱਗੇ ਵਧਾਉਂਦਿਆਂ ਤਿਲਕ ਜੰਝੂ ਦੇ ਰਾਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਮਿਤੀ 23 ਨਵੰਬਰ ਦਿਨ ਬੁੱਧਵਾਰ ਨੂੰ ਮੱਸਿਆ ਦੇ ਦਿਹਾੜੇ ਤੇ ਨੌਂਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਗੁਰਦੀਪ ਸਿੰਘ ਭਾਈ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਇਹ ਕੈੰਪ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਅਤੇ ਦਇਆ ਨੰਦ ਹਸਪਤਾਲ ਲੁਧਿਅਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜਿਸਦਾ ਉਦਘਾਟਨ ਸਵੇਰੇ 11 ਵਜੇ ਸੰਤ ਬਾਬਾ ਦਰਸ਼ਨ ਸਿੰਘ ਜੀ ਆਪਣੇ ਕਰ ਕਮਲਾਂ ਨਾਲ ਕਰਨਗੇ ਜੋ ਸ਼ਾਮ ਤੱਕ ਜਾਰੀ ਰਹੇਗਾ। ਉਨਾ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਖੂਨਦਾਨੀ ਖੂਨਦਾਨ ਕਰਕੇ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਦੀ ਕ੍ਰਿਪਾਲਤਾ ਕਰਨ।