- ਆਈ.ਟੀ.ਆਈ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਵੀ ਪਾਬੰਧੀ
ਮੋਗਾ, 3 ਜੂਨ : 4 ਜੂਨ 2024 ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ, ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਬਣੇ ਸਟਰਾਂਗ ਰੂਮ ਵਿੱਚ ਕੀਤੀ ਜਾਣੀ ਹੈ। ਇਸ ਲਈ ਇਸ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਪਬੰਧਾਂ ਦੀ ਮਜ਼ਬੂਤੀ ਹਿੱਤ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਵੇਰ ਤੋਂ ਹੀ ਸਰਕਾਰੀ ਆਈ.ਟੀ.ਆਈ ਅਤੇ ਇਸ ਦੇ ਆਸ-ਪਾਸ ਦੇ ਏਰੀਆ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰ ਦਿੱਤਾ ਹੈ ਅਤੇ ਸਰਕਾਰੀ ਆਈ.ਟੀ.ਆਈ ਮੋਗਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 4 ਜੂਨ 2024 ਨੂੰ ਸਵੇਰ 7 ਵਜੇ ਤੋਂ ਗਿਣਤੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਥਿਤ ਸਰਕਾਰੀ ਆਈ.ਟੀ.ਆਈ ਦੇ 500 ਮੀਟਰ ਰੇਡੀਅਸ ਏਰੀਆ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਅਸਮਾਨ ਨੂੰ 4 ਜੂਨ, 2024 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਤਹਿਤ ਡਰੋਨ, ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਦੇ ਸਖਤ ਆਦੇਸ਼ ਅਤੇ ਹੁਕਮਾਂ ਦੀ ਉਲੰਘਣਾ 'ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।