ਐਸ ਏ ਐਸ ਨਗਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ 'ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ ਅਤੇ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ, ਉਸ ਦੀ ਪੇਮੇਂਟ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਚਲੀ ਜਾਵੇਗੀ, ਉਹਨਾਂ ਦੱਸਿਆ ਕਿ ਲਾਲੜੂ ਮੰਡੀ ਵਿਖੇ ਵੱਖ ਵੱਖ ਖਰੀਦ ਏਜੰਸੀਆ ਵੱਲੋਂ ਖਰੀਦ ਕੀਤੀ ਜਾਣੀ ਹੈ । ਇਸ ਮੌਕੇ ਆਮ ਆਦਮੀ ਪਾਰਟੀ ਵਰਕਰ, ਮੰਡੀਆਂ ਦੇ ਆੜਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।