
- ਸੇਵਾ ਕੇਂਦਰਾਂ ਦੁਆਰਾ ਦਿੱਤੀਆਂ ਜਾ ਰਹੀਆਂ 443 ਸੇਵਾਵਾਂ ਵਿੱਚ ਆਵੇਗੀ ਵਧੇਰੇ ਤੇਜੀ
ਮਾਲੇਰਕੋਟਲਾ 11 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮਾਲੇਰਕੋਟਲਾ ਜਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ 'ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਉਹਨਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਆਨਲਾਈਨ ਟੋਕਨ ਸੰਪਰਕ ਨੰ. 9855501076'ਤੇ ਵਟਸਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ। ਜਿਲ੍ਹੇ ਅੰਦਰ 9 ਸੇਵਾ ਕੇਂਦਰ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਦੱਸਿਆ ਕਿ ਨਾਗਰਿਕ ਹੁਣ ਪੰਜਾਬ ਸਰਕਾਰ ਨੂੰ ਸਰਕਾਰੀ ਸੇਵਾਵਾਂ ਪ੍ਰਤੀ ਆਪਣਾ ਸੁਝਾਅ ਪੇਸ਼ ਕਰ ਸਕਣਗੇ ਤਾਂ ਜੋ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਨਾਲ ਹੀ ਜੇਕਰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ 'ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਦੀਂ ਹੈ ਤਾਂ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ connect.punjab.gov.in ’ਤੇ ਵੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ ।