
ਮੋਗਾ, 29 ਦਸੰਬਰ 2024 : ਮੋਗਾ ਦੇ ਨੇੜਲੇ ਕਸਬਾ ਬਾਘਾ ਪੁਰਾਣਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜੇ ਟਰਾਲੇ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ ਜਿਸ ਕਾਰਨ ਇਕ ਨੌਜਵਾਨ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਤੇ ਉਨ੍ਹਾਂ ਘੋੜੇ ਟਰਾਲੇ ਨੂੰ ਕਬਜ਼ੇ 'ਚ ਲੈ ਲਿਆ ਅਤੇ ਡਰਾਈਵਰ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਮੌਕੇ ਪੀੜਤ ਪਰਵਾਰਾਂ ਵਲੋਂ ਚੌਕ 'ਚ ਧਰਨਾ ਦੇ ਕੇ ਅਪਣਾ ਰੋਸ ਜ਼ਾਹਿਰ ਕੀਤਾ।