ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਇੱਕ ਹਫ਼ਤੇ ਦਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸੁਯੋਗ ਅਗਵਾਈ ਹੇਠ ਰੀਜਨਲ ਸੈਂਟਰ ਫ਼ਾਰ ਐਂਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਵਿਖੇ ਇੱਕ ਹਫ਼ਤੇ ਦਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਐਫ਼.ਡੀ.ਪੀ. ਦਾ ਮੁੱਖ ਉਦੇਸ਼ ਪੰਜਾਬ ਭਰ ਵਿੱਚ ਐਸ.ਜੀ.ਪੀ.ਸੀ. ਦੇ ਅੰਤਰਗਤ ਆਉਂਦੇ ਕਾਲਜਾਂ ਦੇ ਫੈ਼ਕਲਟੀ ਮੈਂਬਰਾਂ ਦੀ ਅਧਿਆਪਨ ਸਮਰੱਥਾ ਅਤੇ ਤਕਨੀਕੀ ਵਿਕਾਸ ਵਿੱਚ ਵਾਧਾ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਉੱਘੇ ਮਾਹਿਰ ਬੁਲਾਰਿਆਂ ਦੁਆਰਾ ਟੀਚਾ ਨਿਰਧਾਰਨ, ਉਦਯੋਗ ਰੁਝਾਨ ਅਤੇ ਸਰਕਾਰੀ ਯੋਜਨਾਵਾਂ ਜਿਵੇਂ ਪ੍ਰਾਈਮ ਮਿਨਿਸਟਰਜ਼ ਐਮਪਲੌਏਮੈਂਟ ਜੈਨਰੇਸ਼ਨ ਪ੍ਰੋਗਰਾਮ, ਸਟੈਂਡ-ਅੱਪ ਇੰਡੀਆ ਅਤੇ ਸਟਾਰਟ-ਅੱਪ ਆਦਿ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਸਮਾਪਤੀ ਸੈਸ਼ਨ ਮੌਕੇ ਰੀਜਨਲ ਸੈਂਟਰ ਫ਼ਾਰ ਐਂਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ ਦੇ ਡਾਇਰੈਕਟਰ ਸ੍ਰ. ਪਰਮਜੀਤ ਸਿੰਘ, ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਨੇ ਅਜਿਹੇ ਪ੍ਰਭਾਵਸ਼ਾਲੀ ਅਤੇ ਉਪਯੋਗੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਆਯੋਜਕਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਫ਼ੈਕਲਟੀ ਮੈਂਬਰਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਅਤੇ ਐਂਟਰਪ੍ਰੀਨਿਓਰਸ਼ਿਪ ਵਿਕਾਸ ਸਬੰਧੀ ਅਪਡੇਟ ਰਹਿਣ 'ਤੇ ਜ਼ੋਰ ਦਿੱਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ ਦੇ ਮਹੱਤਵ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਸਮੂਹ ਫੈਕਲਟੀ ਮੈਂਬਰਾਂ ਨੂੰ ਆਪਣੇ ਪਾਠਕ੍ਰਮ ਵਿੱਚ ਆਧੁਨਿਕ ਸਿੱਖਿਆ ਵਿਧੀਆਂ ਦਾ ਪ੍ਰਯੋਗ ਅਤੇ ਐਂਟਰਪ੍ਰੀਨਿਓਰਸ਼ਿਪ ਜਾਗਰੂਕਤਾ ਬਾਰੇ ਵਿਸਥਾਰ ਵਿੱਚ ਦੱਸਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰੀਜਨਲ ਸੈਂਟਰ ਫ਼ਾਰ ਐਂਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ, ਮਾਹਿਰ ਬੁਲਾਰਿਆਂ, ਕਾਲਜ ਦੇ ਪ੍ਰੋਫ਼ੈਸਰ ਡਾ. ਜਗਦੀਸ਼ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਪ੍ਰਬੰਧਕੀ ਟੀਮ ਦਾ ਸਮਾਗਮ ਸਫ਼ਲ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਫੈਕਲਟੀ ਮੈਂਬਰਾਂ ਦੁਆਰਾ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਅਖੀਰ ਵਿੱਚ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਫੈਕਲਟੀ ਮੈਂਬਰਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।