ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ 847.27 ਕਰੋੜ ਦੀ ਹੋਈ ਆਨਲਾਈਨ ਅਦਾਇਗੀ-ਡੀ ਸੀ

  • ਜ਼ਿਲ੍ਹੇ ਵਿੱਚ ਹੋਈ ਹੁਣ ਤੱਕ 475589 ਮੀਟਰਿਕ ਟਨ ਕਣਕ ਦੀ ਖਰੀਦ

ਫ਼ਰੀਦਕੋਟ 04 ਮਈ 2025 : ਫਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ,ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 475638 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 475589 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 847.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 99480 ਮੀਟਰਕ ਟਨ, ਮਾਰਕਫੈੱਡ ਵਲੋਂ 102315  ਮੀਟਰਕ ਟਨ, ਪਨਸਪ ਵੱਲੋਂ 96975 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 59935 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 116884 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ।