
ਫਰੀਦਕੋਟ 09 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਅਪ੍ਰੈਲ 2025 ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।