
- ਨਸ਼ਿਆਂ ਦੇ ਖਾਤਮੇ ਲਈ ਮੈਰਾਥਨ ਵਿਚ ਜ਼ਿਲੇ੍ਹ ਦੇ ਹਰੇਕ ਨਾਗਰਿਕ ਨੂੰ ਹਿੱਸਾ ਲੈਣ ਦਾ ਸੱਦਾ
- ਨਸ਼ਿਆਂ ਦੇ ਦੁਰਪਭਾਵਾਂ ਦਾ ਸੁਨੇਹਾ ਹਰ ਘਰ ਪਹੁੰਚਾਉਣਾ ਮੈਰਾਥਨ ਦਾ ਮੰਤਵ
ਫਾਜ਼ਿਲਕਾ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਨਸ਼ਿਆਂ ਖਿਲਾਫ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ 26 ਅਕਤੂਬਰ 2023 ਨੂੰ ਕਰਵਾਈ ਜਾਣ ਵਾਲੀ ਮੈਰਾਥਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੁਡੀਸ਼ਰੀ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਇਹ ਮੈਰਾਥਨ ਕਰਵਾਈ ਜਾਵੇਗੀ।ਉਨ੍ਹਾਂ ਜ਼ਿਲੇ੍ਹ ਦੇ ਹਰੇਕ ਨਾਗਰਿਕ ਨੂੰ ਇਸ ਮੈਰਾਥਨ ਵਿਚ ਸ਼ਾਮਿਲ ਹੁੰਦਿਆਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋ ਖਤਮ ਕਰਨ ਲਈ ਸਭ ਦੀ ਭਾਗੀਦਾਰੀ ਲਾਜਮੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਸਾਂਝੇ ਤੌਰ *ਤੇ ਉਲੀਕ ਕੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਮਾੜੀ ਕੁਰੀਤੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੈਰਾਥਨ 26 ਅਕਤੂਬਰ 2023 ਨੂੰ ਸਵੇਰੇ 9 ਵਜੇ ਤੋਂ ਡੀ.ਸੀ. ਦਫਤਰ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜਾ ਕੇ ਸਮਾਪਤ ਹੋਵੇਗੀ ਇਸ ਮੈਰਾਥਨ ਵਿਚ ਪ੍ਰਸ਼ਾਸਨਿਕ, ਜੁਡੀਸ਼ਰੀ ਅਤੇ ਪੁਲਿਸ ਵਿਭਾਗੀ ਅਧਿਕਾਰੀਆਂ, ਐਨ.ਜੀ.ਓਜ, ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਵੀ ਹਿੱਸਾ ਲੈਣਗੇ।ਉਨ੍ਹਾਂ ਕਿਹਾ ਕਿ ਸਟੇਡੀਅਮ ਵਿਖੇ ਹਾਜਰੀਨ ਵੱਲੋਂ ਨਸ਼ਿਆਂ ਖਿਲਾਫ ਸਹੁੰ ਵੀ ਚੁਕੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ, ਪੁਲਿਸ ਵਿਭਾਗ, ਸਿਖਿਆ ਵਿਭਾਗ, ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੈਰਾਥਨ ਨੂੰ ਸਫਲਤਾਪੂਰਕ ਕਰਵਾਉਣ ਲਈ ਡਿਉਟੀਆਂ ਵੀ ਸੌਪੀਆਂ ਤਾਂ ਜ਼ੋ ਲੋੜੀਂਦੇ ਪ੍ਰਬੰਧਾਂ ਨੂੰ ਸਮੇ ਰਹਿੰਦੇ ਮੁਕੰਮਲ ਕੀਤਾ ਜਾ ਸਕੇ ਅਤੇ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਰੈਲੀ ਨੂੰ ਸਾਰਿਆਂ ਦੇ ਸਹਿਯੋਗ ਨਾਲ ਆਯੋਜਿਤ ਕਰਤੇ ਸਭਨਾਂ ਤੱਕ ਲੋਕ ਹਿਤ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ,ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਪੀ. ਗੁਰਮੀਤ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਬਲ, ਸ੍ਰੀ ਦੌਲਤ ਰਾਮ, ਸੀਨੀਅਰ ਮੈਡੀਕਲ ਅਫਸਰ ਡਾ. ਐੇਰਿਕ, ਮੁਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ, ਕਾਰਜ ਸਾਧਕ ਅਫਸਰ ਮੰਗਤ ਕੁਮਾਰ, ਡੀ.ਐਸ.ਪੀ. ਅਤੁਲ ਸੋਨੀ, ਨਰੇਸ਼ ਖੇੜਾ, ਭਲਾਈ ਵਿਭਾਗ ਤੋਂ ਓਮ ਪ੍ਰਕਾਸ਼ ਮੌਜੂਦ ਸਨ।